Breaking News
Home / ਦੁਨੀਆ / ਡੋਨਾਲਡ ਟਰੰਪ ਦੇ ਨਵੇਂ ਫੈਸਲੇ ਨਾਲ ਭਾਰਤੀਆਂ ‘ਤੇ ਵੀ ਪਵੇਗਾ ਅਸਰ

ਡੋਨਾਲਡ ਟਰੰਪ ਦੇ ਨਵੇਂ ਫੈਸਲੇ ਨਾਲ ਭਾਰਤੀਆਂ ‘ਤੇ ਵੀ ਪਵੇਗਾ ਅਸਰ

ਕਿਹਾ – ਗੈਰਕਾਨੂੰਨੀ ਪਰਵਾਸੀਆਂ ਦੇ ਅਮਰੀਕਾ ‘ਚ ਜਨਮੇ ਬੱਚਿਆਂ ਨੂੰ ਨਾ ਮਿਲੇ ਨਾਗਕਿਰਤਾ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਇਹ ਹੁਕਮ ਦੇਣਾ ਚਾਹੁੰਦੇ ਹਨ ਕਿ ਗੈਰ-ਅਮਰੀਕੀ ਨਾਗਰਿਕਾਂ ਜਾਂ ਗੈਰ-ਕਾਨੂੰਨੀ ਪਰਵਾਸੀਆਂ ਦੇ ਅਮਰੀਕਾ ਵਿਚ ਜਨਮੇ ਬੱਚਿਆਂ ਦੇ ਨਾਗਰਿਕਤਾ ਦੇ ਸੰਵਿਧਾਨਿਕ ਅਧਿਕਾਰ ਨੂੰ ਖਤਮ ਕੀਤਾ ਜਾਵੇ। ਜੇਕਰ ਟਰੰਪ ਇਹ ਫੈਸਲਾ ਲਾਗੂ ਕਰਦੇ ਹਨ ਤਾਂ ਭਾਰਤੀਆਂ ‘ਤੇ ਵੀ ਇਸਦਾ ਅਸਰ ਪਵੇਗਾ। ਮੱਧਕਾਲੀ ਚੋਣਾਂ ਤੋਂ ਪਹਿਲਾਂ ਸਖਤ ਇਮੀਗ੍ਰੇਸ਼ਨ ਨੀਤੀ ਨੂੰ ਲੈ ਕੇ ਨਵੇਂ ਸਿਰੇ ਤੋਂ ਵਧਦੇ ਦਬਾਅ ਦੇ ਚੱਲਦਿਆਂ ਰਾਸ਼ਟਰਪਤੀ ਦੀ ਇਹ ਟਿੱਪਣੀ ਆਈ ਹੈ।
ਟਰੰਪ ਦਾ ਮੰਨਣਾ ਹੈ ਕਿ ਇਮੀਗ੍ਰੇਸ਼ਨ ‘ਤੇ ਧਿਆਨ ਕੇਂਦਰਿਤ ਕਰਨ ਨਾਲ ਸਮਰਥਕਾਂ ਨੂੰ ਨਵੇਂ ਸਿਰੇ ਨਾਲ ਊਰਜਾ ਮਿਲੇਗੀ ਤੇ ਰਿਪਬਲਿਕਨ ਮੈਂਬਰਾਂ ਨੂੰ ਸੰਸਦ ‘ਤੇ ਆਪਣਾ ਕੰਟਰੋਲ ਬਣਾਈ ਰੱਖਣ ਵਿਚ ਮਦਦ ਮਿਲੇਗੀ। ਧਿਆਨ ਰਹੇ ਕਿ ਜਨਮ ਦੇ ਆਧਾਰ ‘ਤੇ ਮਿਲੀ ਨਾਗਰਿਕਤਾ ਨੂੰ ਖਤਮ ਕਰਨ ਦੇ ਮੁੱਦੇ ਨੂੰ ਅਦਾਲਤ ਵਿਚ ਚੁਣੌਤੀ ਵੀ ਦਿੱਤੀ ਜਾ ਸਕਦੀ ਹੈ।

Check Also

ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ

  ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …