ਵੱਲਭ ਭਾਈ ਪਟੇਲ ਦੀ ਮੂਰਤੀ ਦੀ ਉਚਾਈ ਹੈ 182 ਮੀਟਰ
ਨਰਮਦਾ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਵਿਚ ਸਰਦਾਰ ਵੱਲਭ ਭਾਈ ਪਟੇਲ ਦੀ ਮੂਰਤੀ ‘ਸਟੈਚੂ ਆਫ ਯੂਨਿਟੀ’ ਦੀ ਘੁੰਡ ਚੁਕਾਈ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੀ। ਵੱਲਭ ਭਾਈ ਪਟੇਲ ਦਾ ਅੱਜ 143ਵਾਂ ਜਨਮ ਦਿਨ ਹੈ। ਪਟੇਲ ਦੀ ਇਸ ਮੂਰਤੀ ਦੀ ਉਚਾਈ 182 ਮੀਟਰ ਹੈ ਅਤੇ ਇਹ ਮੂਰਤੀ ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਹੈ। ‘ਸਟੈਚੂ ਆਫ ਯੂਨਿਟੀ’ ਨੂੰ ਬਣਾਉਣ ਵਿਚ ਲਗਭਗ 3 ਹਜ਼ਾਰ ਕਰੋੜ ਰੁਪਏ ਦਾ ਖਰਚਾ ਆਇਆ ਹੈ। ਇਸ ਮੂਰਤੀ ਨੂੰ ਰਾਸ਼ਟਰ ਨੂੰ ਸਮਰਪਿਤ ਕੀਤੇ ਜਾਣ ਤੋਂ ਬਾਅਦ ਹੈਲੀਕਾਪਟਰ ਨਾਲ ਇਸ ‘ਤੇ ਫੁੱਲ ਵੀ ਵਰਸਾਏ ਗਏ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …