ਹਜ਼ੂਰ ਸਾਹਿਬ ਤੱਕ ਨੂੰ ਸਪਲਾਈ ਕੀਤਾ ਜਾਂਦਾ ਸੀ ਨਕਲੀ ਦੇਸੀ ਘਿਓ
ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਵਿਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਨਕਲੀ ਘਿਓ ਦਾ ਕਾਰੋਬਾਰ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਹੋਇਆ ਹੈ। ਪੁਲਿਸ ਨੇ ਨਕਲੀ ਦੇਸੀ ਘਿਓ ਬਣਾਉਣ ਲਈ ਵੱਡੀ ਮਾਤਰਾ ਵਿੱਚ ਕੱਚੇ ਮਾਲ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਸ੍ਰੀ ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਨੂੰ ਵੀ ਨਕਲੀ ਦੇਸੀ ਘਿਓ ਸਪਲਾਈ ਕਰਦਾ ਸੀ। ਇਸ ਤੋਂ ਇਲਾਵਾ ਪਨੀਰ, ਨਕਲੀ ਦੁੱਧ, ਦਹੀਂ ਤੇ ਮਿਲਕ ਪਾਊਡਰ ਬਣਾ ਕੇ ਵੀ ਸਪਲਾਈ ਕੀਤਾ ਜਾਂਦਾ ਸੀ। ਛਾਪੇਮਾਰੀ ਦੌਰਾਨ ਨਕਲੀ ਦੇਸੀ ਘਿਓ ਤਿਆਰ ਕਰਨ ਲਈ ਚੀਨ ਤੋਂ ਮੰਗਵਾਇਆ ਜਾਂਦਾ ਵਿਸ਼ੇਸ਼ ਕੈਮੀਕਲ, ਡਾਲਡਾ ਤੇਲ ਤੇ ਹੋਰ ਵਸਤਾਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮਾਂ ਦੀ ਪਹਿਚਾਣ ਕੋਟਕਪੂਰਾ ਦੇ ਸੁਖਦੇਵ ਸਿੰਘ ਤੇ ਵਿਸ਼ਾਲ ਗੋਇਲ ਅਤੇ ਲਹਿਰਾਗਾਗਾ ਦੇ ਵਿਜੇ ਕੁਮਾਰ ਤੇ ਕੁਲਵੰਤ ਰਾਏ ਵਜੋਂ ਹੋਈ ਹੈ।
Check Also
ਐਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਸਮਾਪਤ
ਗਿਆਨੀ ਜਗਤਾਰ ਸਿੰਘ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ …