21.3 C
Toronto
Saturday, September 26, 2026
spot_img
Homeਪੰਜਾਬਪੰਜਾਬ 'ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਚਲਾਏ ਜਾ ਸਕਣਗੇ...

ਪੰਜਾਬ ‘ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਚਲਾਏ ਜਾ ਸਕਣਗੇ ਪਟਾਕੇ

ਪੰਜਾਬ ‘ਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਚਲਾਏ ਜਾ ਸਕਣਗੇ ਪਟਾਕੇਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿਚ ਦੀਵਾਲੀ ਅਤੇ ਗੁਰਪੁਰਬ ਮੌਕੇ ਸਿਰਫ ਦੋ ਘੰਟੇ ਸ਼ਾਮ ਨੂੰ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਪਟਾਕੇ ਚਲਾਉਣ ਦਾ ਇਹ ਸਮਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬਦਲਿਆ ਗਿਆ ਹੈ। ਪਹਿਲਾਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਵਿਚ ਸ਼ਾਮ ਦੇ 6.30 ਤੋਂ 9.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਪਰ ਹੁਣ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਹ ਸਮਾਂ ਬਦਲਿਆ ਗਿਆ ਹੈ। ਕ੍ਰਿਸਮਿਸ ਦੀ ਰਾਤ ਅਤੇ ਨਵੇਂ ਸਾਲ ਦੀ ਰਾਤ ਨੂੰ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਹਾਈਕੋਰਟ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ ਅਤੇ ਵੱਖ-ਵੱਖ ਸੰਸਥਾਵਾਂ ਵਿਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਗਰੀਨ ਦੀਵਾਲੀ ਪ੍ਰਤੀ ਜਾਗਰੂਕ ਕੀਤਾ ਜਾਵੇ।

RELATED ARTICLES
POPULAR POSTS