4 C
Toronto
Saturday, October 17, 2026
spot_img
Homeਪੰਜਾਬਬਰਗਾੜੀ ਮਾਮਲੇ 'ਚ ਐਸਆਈਟੀ ਪਰਮਜੀਤ ਸਿੰਘ ਉਮਰਾਨੰਗਲ ਤੋਂ ਕਰ ਰਹੀ ਹੈ ਪੁੱਛਗਿੱਛ

ਬਰਗਾੜੀ ਮਾਮਲੇ ‘ਚ ਐਸਆਈਟੀ ਪਰਮਜੀਤ ਸਿੰਘ ਉਮਰਾਨੰਗਲ ਤੋਂ ਕਰ ਰਹੀ ਹੈ ਪੁੱਛਗਿੱਛ

ਬਰਗਾੜੀ ਮਾਮਲੇ ‘ਚ ਐਸਆਈਟੀ ਪਰਮਜੀਤ ਸਿੰਘ ਉਮਰਾਨੰਗਲ ਤੋਂ ਕਰ ਰਹੀ ਹੈ ਪੁੱਛਗਿੱਛਜਸਟਿਸ ਰਣਜੀਤ ਸਿੰਘ ਦੀ ਜਾਂਚ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਐਸਆਈਟੀ ਦਾ ਕੀਤਾ ਸੀ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼
ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਐਸਆਈਟੀ ਦਾ ਗਠਨ ਕੀਤਾ ਸੀ। ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਟੀਮ ਨੇ ਪਹਿਲਾਂ ਬਹਿਬਲ ਕਲਾਂ ਤੇ ਬਰਗਾੜੀ ਵਿੱਚ ਜਾ ਕੇ ਜਾਂਚ ਕੀਤੀ ਤੇ ਗਵਾਹਾਂ ਦੇ ਬਿਆਨ ਦਰਜ ਕੀਤੇ ਹਨ। ਇਸ ਤੋਂ ਬਾਅਦ ਐਸਆਈਟੀ ਨੇ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ਉਧਰ ਦੂਜੇ ਪਾਸੇ ਬੇਅਦਬੀ ਮਾਮਲੇ ਨਾਲ ਜੁੜੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਵਿਧਾਨ ਸਭਾ ਵਿੱਚ ਸੀਬੀਆਈ ਤੋਂ ਤਫਤੀਸ਼ ਵਾਪਸ ਲੈਣ ਦੇ ਮਤੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਲਿਆ ਹੈ।

RELATED ARTICLES
POPULAR POSTS