20.8 C
Toronto
Thursday, September 18, 2025
spot_img
Homeਭਾਰਤਅਯੁੱਧਿਆ ਮਾਮਲੇ ਦੀ ਸੁਣਵਾਈ ਜਨਵਰੀ ਮਹੀਨੇ ਹੋਵੇਗੀ

ਅਯੁੱਧਿਆ ਮਾਮਲੇ ਦੀ ਸੁਣਵਾਈ ਜਨਵਰੀ ਮਹੀਨੇ ਹੋਵੇਗੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸਿਆਸਤ ਪੱਖੋਂ ਅਹਿਮ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਕੇਸ ਦੀ ਸੁਣਵਾਈ ‘ਢੁੱਕਵੇਂ ਬੈਂਚ’ ਮੂਹਰੇ ਜਨਵਰੀ ਦੇ ਪਹਿਲੇ ਹਫ਼ਤੇ ਲਈ ਤੈਅ ਕਰ ਦਿੱਤੀ ਹੈ ਜੋ ਸੁਣਵਾਈ ਦੀਆਂ ਤਰੀਕਾਂ ਬਾਰੇ ਫ਼ੈਸਲਾ ਲਏਗਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਤੈਅ ਹੋ ਗਿਆ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਵਿਵਾਦ ਦਾ ਹੱਲ ਨਿਕਲਣ ਦੀ ਕੋਈ ਸੰਭਾਵਨਾ ਨਹੀਂ ਹੈ। ਹਿੰਦੂ ਜਥੇਬੰਦੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਵਿਚ ਆਰਡੀਨੈਂਸ ਲਿਆ ਕੇ ਅਯੁੱਧਿਆ ਵਿਚ ਮੰਦਰ ਦੀ ਤੁਰੰਤ ਉਸਾਰੀ ਕਰਵਾਈ ਜਾਵੇ।
ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐਸ ਕੇ ਕੌਲ ਅਤੇ ਕੇ ਐਮ ਜੋਜ਼ੇਫ਼ ‘ਤੇ ਆਧਾਰਿਤ ਬੈਂਚ ਨੇ ਕਿਹਾ ਕਿ ਅਯੁੱਧਿਆ ਜ਼ਮੀਨ ਵਿਵਾਦ ਕੇਸ ‘ਚ ਅਲਾਹਾਬਾਦ ਹਾਈਕੋਰਟ ਦੇ ਫ਼ੈਸਲੇ ਖ਼ਿਲਾਫ਼ ਪਾਈਆਂ ਗਈਆਂ ਅਪੀਲਾਂ ‘ਤੇ ਸੁਣਵਾਈ ਸਬੰਧੀ ਪ੍ਰਕਿਰਿਆ ਬਾਰੇ ਉਹੀ ਬੈਂਚ ਅਗਲੇ ਸਾਲ ਜਨਵਰੀ ਵਿਚ ਫ਼ੈਸਲਾ ਕਰੇਗੀ। ਬੈਂਚ ਨੇ ਕਿਹਾ, ”ਅਸੀਂ ਅਯੁੱਧਿਆ ਵਿਵਾਦ ਕੇਸ ਦੀ ਸੁਣਵਾਈ ਦੀ ਅਗਲੀ ਤਰੀਕ ਢੁੱਕਵੇਂ ਬੈਂਚ ਮੂਹਰੇ ਜਨਵਰੀ ਵਿਚ ਤੈਅ ਕਰਾਂਗੇ।” ਯੂਪੀ ਸਰਕਾਰ ਅਤੇ ਭਗਵਾਨ ਰਾਮਲੱਲਾ ਵੱਲੋਂ ਕ੍ਰਮਵਾਰ ਪੇਸ਼ ਹੋਏ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਸੀਨੀਅਰ ਵਕੀਲ ਸੀ ਐਸ ਵੈਦਿਆਨਾਥਨ ਨੇ ਅਪੀਲਾਂ ‘ਤੇ ਤੁਰੰਤ ਸੁਣਵਾਈ ਦੀ ਮੰਗ ਉਠਾਈ ਸੀ।

RELATED ARTICLES
POPULAR POSTS