Breaking News
Home / ਦੁਨੀਆ / ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਨੂੰ ਸੱਤ ਸਾਲ ਦੀ ਸਜ਼ਾ

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਨੂੰ ਸੱਤ ਸਾਲ ਦੀ ਸਜ਼ਾ

ਢਾਕਾ : ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਸੱਤ ਸਾਲ ਦੀ ਸਜਾ ਸੁਣਾਈ ਹੈ। ਖਾਲਿਦਾ ਜੀਆ ਨੂੰ ਉਨ੍ਹਾਂ ਦੇ ਪਤੀ ਦੇ ਨਾਂ ਦੇ ਇਕ ਚੈਰੀਟੇਬਲ ਟਰੱਸਟ ਤੋਂ 3 ਲੱਖ 75 ਹਜ਼ਾਰ ਡਾਲਰ ਦੀ ਧੋਖਾਧੜੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੂਜੇ ਮਾਮਲੇ ਵਿਚ ਇਹ ਸਜ਼ਾ ਸੁਣਾਈ ਗਈ। ਉਨ੍ਹਾਂ ਲਈ ਇਹ ਇਕ ਵੱਡਾ ਝਟਕਾ ਹੈ। ਉਹ ਪਹਿਲਾਂ ਤੋਂ ਹੀ ਇਕ ਅਨਾਥ ਆਸ਼ਰਮ ਦੀ ਜਾਇਦਾਦ ਨਾਲ ਜੁੜੇ ਇਕ ਹੋਰ ਮਾਮਲੇ ਵਿਚ ਪੰਜ ਸਾਲ ਦੀ ਸਜ਼ਾ ਕੱਟ ਰਹੇ ਹਨ। ਜਾਣਕਾਰੀ ਅਨੁਸਾਰ, ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਅਦਾਲਤ ਨੇ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦੀ ਚੋਣ ਰੈਲੀ ‘ਤੇ ਗਰਨੇਡ ਹਮਲੇ ਦੇ ਮਾਮਲੇ ਵਿਚ ਖ਼ਾਲਿਦਾ ਦੇ ਬੇਟੇ ਤਾਰਿਕ ਰਹਿਮਾਨ ਸਮੇਤ 38 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਮਾਮਲੇ ਵਿਚ ਅਦਾਲਤ ਨੇ ਤਾਰਿਕ ਸਮੇਤ 19 ਵਿਅਕਤੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਸੀ ।

Check Also

ਅਮਰੀਕਾ ਵਿਚ ਸਿੱਖ ਨੌਜਵਾਨ ‘ਤੇ ਕਾਲੇ ਵਿਅਕਤੀ ਵਲੋਂ ਹਥੌੜੇ ਨਾਲ ਹਮਲਾ

ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਨਿਊਯਾਰਕ/ਬਿਊਰੋ ਨਿਊਜ਼ ਅਮਰੀਕਾ ਵਿਚ ਇਕ ਸਿੱਖ ਨੌਜਵਾਨ ‘ਤੇ ਨਫ਼ਰਤ …