ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਭਾਜਪਾ ਦੇ ਸੂਬਾ ਸਕੱਤਰ ਅਨਿਲ ਪਰਿਹਾਰ ਅਤੇ ਉਸਦੇ ਭਰਾ ਅਜੀਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਵਿਰੋਧ ਵਿਚ ਇਲਾਕੇ ਵਿਚ ਤਣਾਅ ਦਾ ਮਾਹੌਲ ਹੈ ਅਤੇ ਲੋਕਾਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਵੀ ਕੀਤਾ। ਅਮਨ ਸ਼ਾਂਤੀ ਬਣਾਈ ਰੱਖਣ ਲਈ ਫੌਜ ਨੂੰ ਬੁਲਾ ਲਿਆ ਗਿਆ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪਰਿਹਾਰ ਅਤੇ ਉਸਦੇ ਭਰਾ ਦੀ ਹੱਤਿਆ ‘ਤੇ ਦੁੱਖ ਪ੍ਰਗਟ ਕੀਤਾ ਹੈ। ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਨਿਲ ਪਰਿਹਾਰ ਅਤੇ ਉਸਦਾ ਭਰਾ ਦੁਕਾਨ ਤੋਂ ਘਰ ਜਾ ਰਹੇ ਸਨ ਅਤੇ ਇਸੇ ਦੌਰਾਨ ਘਾਤ ਲਗਾ ਕੇ ਬੈਠੇ ਅੱਤਵਾਦੀਆਂ ਨੇ ਇਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ ਗਿਆ, ਉਥੇ ਇਨ੍ਹਾਂ ਦੀ ਮੌਤ ਹੋ ਗਈ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …