ਸੂਬਿਆਂ ਦੇ ਮੰਤਰੀ ਨਹੀਂ ਪਹੁੰਚੇ ਮੀਟਿੰਗ ‘ਚ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਕਰਕੇ ਲੋਕ ਮਾਸਕ ਲਾ ਕੇ ਸੜਕਾਂ ‘ਤੇ ਨਿਕਲ ਰਹੇ ਹਨ। ਇਸਦੇ ਮੱਦੇਨਜ਼ਰ ਕੇਂਦਰੀ ਵਾਤਾਵਰਨ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ ਐਨਸੀਆਰ ਖੇਤਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਮੀਟਿੰਗ ਬੁਲਾਈ ਸੀ। ਇਸ ਮੀਟਿੰਗ ਲਈ ਪੰਜਾਬ, ਹਰਿਆਣਾ, ਰਾਜਸਥਾਨ ਤੇ ਉਤਰ ਪ੍ਰਦੇਸ਼ ਦੇ ਵਾਤਾਵਰਨ ਮੰਤਰੀਆਂ ਨੂੰ ਬੁਲਾਇਆ ਗਿਆ ਸੀ। ਦਿੱਲੀ ਦੇ ਮੰਤਰੀ ਇਮਰਾਨ ਹੁਸੈਨ ਨੂੰ ਛੱਡ ਕੇ ਕੋਈ ਵੀ ਮੰਤਰੀ ਮੀਟਿੰਗ ‘ਚ ਨਹੀਂ ਪਹੁੰਚਿਆ। ਹਰਸ਼ਵਰਧਨ ਨੇ ਸੂਬਿਆਂ ਦੇ ਅਜਿਹੇ ਰਵੱਈਏ ‘ਤੇ ਨਰਾਜ਼ਗੀ ਜ਼ਾਹਰ ਕੀਤੀ ਹੈ।
ਉਧਰ ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਦਿੱਲੀ ਦੇ ਪ੍ਰਦੂਸ਼ਣ ਦਾ ਮੁੱਖ ਕਾਰਨ ਦੱਸਿਆ। ਉਨ੍ਹਾਂ ਇੱਕ ਟਵੀਟ ਵੀ ਕੀਤਾ ਕਿ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਲਈ ਪਰਾਲੀ ਸਾੜਨਾ ਹੀ ਜ਼ਿੰਮੇਵਾਰ ਹੈ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …