ਕਾਂਗਰਸ ਸਰਕਾਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਲਗਾਏ ਦੋਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿਚ ਕਾਂਗਰਸ ਸਰਕਾਰ ਦੇ ਵਿਰੋਧ ਵਿੱਚ ਲਾਏ ਦੋ ਰੋਜ਼ਾ ਧਰਨੇ ਦੀ ਕਮਾਨ ਅੱਜ ਦੂਜੇ ਦਿਨ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਭਾਲੀ। ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਗਾੜੀ ਮੋਰਚੇ ‘ਤੇ ਬੈਠੇ ਸਿੱਖਾਂ ਨੂੰ ਅਸਿੱਧੇ ਢੰਗ ਨਾਲ ਸਮਰਥਨ ਦਿੱਤਾ। ਲੌਂਗੋਵਾਲ ਨੇ ਕਾਂਗਰਸ ਸਰਕਾਰ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਜਾਣਬੁੱਝ ਕੇ ਖਿਲਵਾੜ ਕਰਨ ਦੇ ਦੋਸ਼ ਲਗਾਏ। ਐਸਜੀਪੀਸੀ ਪ੍ਰਧਾਨ ਨੇ ਸਿੱਖ ਇਤਿਹਾਸ ਨਾਲ ਛੇੜਛਾੜ ਕਰਨ ਦੇ ਮਾਮਲੇ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਿੱਖਿਆ ਮੰਤਰੀ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦਾ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਛੇਤੀ ਹੀ ਇੱਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਲੌਂਗੋਵਾਲ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਤਾਕੀਦ ਵੀ ਕੀਤੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …