Breaking News
Home / ਪੰਜਾਬ / ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ

ਰੇਲ ਹਾਦਸੇ ਦੇ ਪੰਜ ਪੀੜਤ ਪਰਿਵਾਰਾਂ ਦਾ ਖਰਚਾ ਸਿੱਧੂ ਨੇ ਚੁੱਕਿਆ

ਹਰ ਮਹੀਨੇ 40 ਹਜ਼ਾਰ ਰੁਪਏ ਦੀ ਕਰਨਗੇ ਸਹਾਇਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪੰਜ ਪਰਿਵਾਰਾਂ ਨੂੰ ਰੋਜ਼ੀ ਰੋਟੀ ਦਾ ਖਰਚਾ ਚਲਾਉਣ ਲਈ ਆਪਣੀ ਜੇਬ੍ਹ ਵਿਚੋਂ ਹਰ ਮਹੀਨੇ 40 ਹਜ਼ਾਰ ਰੁਪਏ ਦੀ ਮੱਦਦ ਕਰਿਆ ਕਰਨਗੇ। ਇਹ ਰਾਸ਼ੀ ਉਨ੍ਹਾਂ ਪੰਜ ਪੀੜਤ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਦੇ ਮੈਂਬਰ ਅੰਮ੍ਰਿਤਸਰ ਰੇਲ ਹਾਦਸੇ ਵਿੱਚ ਮਾਰੇ ਗਏ ਸਨ ਅਤੇ ਉਨ੍ਹਾਂ ਤੋਂ ਬਾਅਦ ਘਰ ਵਿੱਚ ਕਮਾਉਣ ਵਾਲਾ ਕੋਈ ਮੈਂਬਰ ਨਹੀਂ ਹੈ। ਇਨ੍ਹਾਂ ਵਿਚੋਂ ਇਕ ਪੀੜਤ ਪਰਿਵਾਰ ਨੂੰ 10 ਹਜ਼ਾਰ ਰੁਪਏ ਅਤੇ 4 ਪੀੜਤ ਪਰਿਵਾਰਾਂ ਨੂੰ 75-75 ਸੌ ਰੁਪਏ ਹਰ ਮਹੀਨੇ ਦਿੱਤੇ ਜਾਣਗੇ। ਸਿੱਧੂ ਵਲੋਂ ਇਨ੍ਹਾਂ ਪੀੜਤ ਪਰਿਵਾਰਾਂ ਦੇ ਬੈਂਕ ਅਕਾਊਂਟ ਨੰਬਰ ਲੈ ਲਏ ਗਏ ਹਨ ਅਤੇ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਇਨ੍ਹਾਂ ਪਰਿਵਾਰਾਂ ਦੇ ਖਾਤਿਆਂ ਵਿਚ ਪੈਸੇ ਪਹੁੰਚ ਜਾਇਆ ਕਰਨਗੇ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਰੇਲ ਹਾਦਸੇ ਵਿੱਚ ਮਾਰੇ ਗਏ ਉਨ੍ਹਾਂ ਬਾਕੀ ਪਰਿਵਾਰਕ ਮੈਂਬਰਾਂ ਦਾ ਵੀ ਬਿਓਰਾ ਇਕੱਠਾ ਕੀਤਾ ਹੈ ਜਿਨ੍ਹਾਂ ਦੇ ਪਰਿਵਾਰ ਵਿੱਚ ਕੋਈ ਕਮਾਉਣ ਵਾਲਾ ਨਹੀਂ ਹੈ ਅਤੇ ਉਨ੍ਹਾਂ ਪਰਿਵਾਰਾਂ ਨੂੰ ਵੀ ਹਰ ਮਹੀਨੇ ਆਰਥਿਕ ਮਦਦ ਦਿੱਤੀ ਜਾਵੇਗੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …