Breaking News
Home / ਭਾਰਤ / ਕੇਂਦਰੀ ਸੂਚਨਾ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਪੁੱਛਿਆ

ਕੇਂਦਰੀ ਸੂਚਨਾ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਪੁੱਛਿਆ

ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ ਦਿੱਤਾ ਗਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦਾ ਵੱਡਾ ਹਿੱਸਾ ਸ਼ਹੀਦ ਭਗਤ ਸਿੰਘ ਨੂੰ ਅਜ਼ਾਦੀ ਦੀ ਲੜਾਈ ਦਾ ਅਸਲ ਹੀਰੋ ਮੰਨਦਾ ਹੈ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ। ਇਸ ਬਾਰੇ ਮੰਗ ਵੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਹੈ ਪਰ ਕਿਸੇ ਵੀ ਸਰਕਾਰ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਹੁਣ ਕੇਂਦਰੀ ਸੂਚਨਾ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕੀਤੀ ਹੈ ਕਿ ਉਹ ਪਤਾ ਕਰੇ ਕਿ ਕੀ ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾ ਸਕਦਾ ਹੈ। ਜੇ ਇਹ ਦਰਜਾ ਨਹੀਂ ਦਿੱਤਾ ਜਾ ਸਕਦਾ ਤਾਂ ਸਰਕਾਰ ਇਸ ਬਾਰੇ ਸਪੱਸ਼ਟ ਕਰੇ। ਇਹ ਮਾਮਲਾ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਜਾਣਕਾਰੀ ਮੰਗਣ ਵਾਲੇ ਇਕ ਵਿਅਕਤੀ ਨੇ ਉਠਾਇਆ ਹੈ। ਇਸ ਮਗਰੋਂ ਸੂਚਨਾ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਜ਼ਾਦੀ ਘੁਲਾਟੀਆਂ ਨੂੰ ਸਹੂਲਤਾਂ ਤੇ ਪੈਨਸ਼ਨ ਦਿੰਦੀ ਹੈ ਪਰ ਭਗਤ ਸਿੰਘ ਜਿਹੇ ਇਨਕਲਾਬੀਆਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਗਿਆ ਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਵਿੱਤੀ ਮਦਦ ਦੀ ਗੱਲ ਤਾਂ ਪਾਸੇ ਹੀ ਰਹਿਣ ਦਿਓ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …