ਲੋਕਾਂ ਨੂੰ ਸਾਹ ਲੈਣ ਵਿਚ ਹੋਣ ਲੱਗੀ ਮੁਸ਼ਕਲ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਧੁੰਦ ਨੇ ਪ੍ਰੇਸ਼ਾਨ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ। ਦਿੱਲੀ ਐਨ ਸੀ ਆਰ ਦੇ ਇਲਾਕੇ ਵਿਚ ਹਵਾ ਦੀ ਗੁਣਵੱਤਾ ਵਿਚ ਜ਼ਰਾ ਜਿੰਨਾ ਵੀ ਸੁਧਾਰ ਨਹੀਂ ਹੋਇਆ। ਅੱਜ ਇਸਦਾ ਪੱਧਰ ਹੋਰ ਹੇਠਾਂ ਚਲਾ ਗਿਆ ਹੈ ਅਤੇ ਰਾਜਧਾਨੀ ਵਿਚ ਧੁੰਦ ਦੀ ਚਾਦਰ ਜਿਹੀ ਵਿਛ ਗਈ ਹੈ। ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਦਿੱਲੀ ‘ਚ ਛਾਈ ਜ਼ਹਿਰੀਲੀ ਧੁੰਦ ਦਾ ਕਾਰਨ ਪੰਜਾਬ ਵਿਚ ਪਰਾਲੀ ਨੂੰ ਸਾੜਨਾ ਹੈ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਦੇ ਇਸ ਬਿਆਨ ਨੂੰ ਬੇਹੂਦਾ ਦੱਸਿਆ ਅਤੇ ਕਿਹਾ ਕਿ ਜੇਕਰ ਪਰਾਲੀ ਸਾੜਨ ਦੀ ਗੱਲ ਹੈ ਤਾਂ ਇਸ ਦਾ ਅਸਰ ਪੰਜਾਬ ਵਿਚ ਪਹਿਲਾਂ ਹੋਣਾ ਸੀ। ਇਸ ਦੇ ਚੱਲਦਿਆਂ ਹੁਣ ਭਗਵੰਤ ਮਾਨ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਲਈ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 200 ਰੁਪਏ ਪ੍ਰਤੀ ਕੁਇੰਟਲ ਦਾ ਮੁਆਵਜ਼ਾ ਜੋੜਨ ਦਾ ਮੁੱਦਾ ਲੋਕ ਸਭਾ ਵਿਚ ਚੁੱਕਣਗੇ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …