Breaking News
Home / ਪੰਜਾਬ / ਕਰੋੜਾਂ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਕਰੋੜਾਂ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ

ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਜ਼ਾਰ ‘ਚ ਕੀਮਤ 15 ਕਰੋੜ ਰੁਪਏ
ਅੰਮ੍ਰਿਤਸਰ/ਬਿਊਰੋ ਨਿਊਜ਼
ਬੀ.ਐਸ.ਐਫ ਵੱਲੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀ.ਓ.ਪੀ. ਰਨੀਆ ਨੇੜਿਓਂ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਪਾਕਿਸਤਾਨੀ ਕੋਲੋਂ 3 ਕਿੱਲੋ ਹੈਰੋਇਨ, ਅਮਰੀਕੀ ਮਾਰਕਾ ਰਾਈਫ਼ਲ, ਮੋਬਾਇਲ ਅਤੇ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਉਧਰ ਦੂਜੇ ਪਾਸੇ ਪੰਜਾਬ ਪੁਲਿਸ ਨੇ ਬੀਐੱਸਐੱਫ ਦੇ ਇਕ ਜਵਾਨ ਨੂੰ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਕਾਬੂ ਕੀਤਾ ਹੈ। ਸ਼ੇਖ ਰਿਆਜ਼ੂਦੀਨ ਉਰਫ਼ ਰਿਆਜ਼ ਨੂੰ ਬੀਐੱਸਐੱਫ ਨੇ ਕਈ ਦਿਨਾਂ ਦੀ ਨਿਗਰਾਨੀ ਪਿੱਛੋਂ ਫੜਿਆ। ਇਹ ਵੀ ਪਤਾ ਲੱਗਾ ਹੈ ਕਿ ਉਹ ਪੈਸੇ ਲੈ ਕੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਨੂੰ ਮਹੱਤਵਪੂਰਨ ਸੂਚਨਾਵਾਂ ਸੋਸ਼ਲ ਮੀਡੀਆ ਰਾਹੀਂ ਭੇਜ ਰਿਹਾ ਸੀ।

Check Also

ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ

ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …