ਕਿਹਾ – ਲਾਸ਼ਾਂ ‘ਤੇ ਰਾਜਨੀਤੀ ਕਰਨਾ ਹੀ ਬਾਦਲ ਪਰਿਵਾਰ ਦਾ ਦਸਤੂਰ
ਚੰਡੀਗੜ੍ਹ/ਬਿਊਰੋ ਨਿਊਜ਼
ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੁਖਬੀਰ ਬਾਦਲ ਖਿਲਾਫ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਹੈ ਕਿ ਸੁਖਬੀਰ ਕੌਮ ਦਾ ਗੱਦਾਰ ਹੈ। ਸਾਰੇ ਟਕਸਾਲੀ ਆਗੂਆਂ ਸਮੇਤ ਅਕਾਲੀ ਦਲ ਸੁਖਬੀਰ ਬਾਦਲ ਅਤੇ ਮਜੀਠੀਆ ਨੂੰ ਲਾਹਣਤਾਂ ਪਾ ਰਿਹਾ ਹੈ।
ਸਿੱਧੂ ਨੇ ਕਿਹਾ ਕਿ ਟਕਸਾਲੀ ਆਗੂਆਂ ਨੂੰ ਅਕਾਲੀ ਦਲ ਨਾਲ ਕੋਈ ਦਿੱਕਤ ਨਹੀਂ ਬਲਕਿ ਦਿੱਕਤ ਤਾਂ ਸੁਖਬੀਰ ਤੇ ਮਜੀਠੀਏ ਤੋਂ ਹੈ। ਨਵਜੋਤ ਸਿੱਧੂ ਚੰਡੀਗੜ੍ਹ ਵਿਚ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਬਰਗਾੜੀ ਜਾ ਕੇ ਧਰਨਾ ਦੇਣ ਤੇ ਮੈਂ ਵੀ ਉਨ੍ਹਾਂ ਦੇ ਨਾਲ ਧਰਨੇ ‘ਤੇ ਬੈਠਣ ਨੂੰ ਤਿਆਰ ਹਾਂ। ਸਿੱਧੂ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਸਿਰਫ਼ ਲਾਸ਼ਾਂ ‘ਤੇ ਰਾਜਨੀਤੀ ਕਰਨਾ ਹੀ ਦਸਤੂਰ ਹੈ।

