ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਕੀਤਾ ਘਿਰਾਓ ਤੇ ਥਾਣੇ ‘ਚ ਦਿੱਤਾ ਧਰਨਾ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵਿਚ ਵਿਰੋਧ ਦਾ ਤੂਫਾਨ ਚੱਲ ਰਿਹਾ ਹੈ। ਟਕਸਾਲੀ ਆਗੂ ਪਾਰਟੀ ਨੂੰ ਛੱਡਦੇ ਜਾ ਰਹੇ ਹਨ ਅਤੇ ਅਕਾਲੀ ਦਲ ਬਿਲਕੁਲ ਹੀ ਨਿਵਾਣ ਵੱਲ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਦੀ ਵੀ ਪਾਰਟੀ ਵਿਚੋਂ ਛੁੱਟੀ ਹੋ ਚੁੱਕੀ ਹੈ। ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਚੋਹਲਾ ਸਾਹਿਬ ‘ਚ ਵੱਡੀ ਰੈਲੀ ਕਰਕੇ ਬਾਦਲਾਂ ਦੇ ਪੈਰਾਂ ਹੇਠੋਂ ਜ਼ਮੀਨ ਹੋਰ ਖਿਸਕਾ ਦਿੱਤੀ ਹੈ।
ਇਸ ਦੇ ਚੱਲਦਿਆਂ ਅੱਜ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖ ਮਰਿਆਦਾ ਨਾਲ ਖਿਲਵਾੜ ਕੀਤਾ ਹੈ। ਤਕਰੀਬਨ ਦੋ ਘੰਟੇ ਦੇ ਧਰਨੇ ਮਗਰੋਂ ਚੰਡੀਗੜ੍ਹ ਪੁਲਿਸ ਨੇ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਇਸ ਤੋਂ ਬਾਅਦ ਅਕਾਲੀ ਆਗੂਆਂ ਨੇ ਥਾਣੇ ਵਿਚ ਵੀ ਧਰਨਾ ਲਾ ਦਿੱਤਾ ਤੇ ਕਾਂਗਰਸ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਡਾ. ਦਲਜੀਤ ਚੀਮਾ, ਸਿਕੰਦਰ ਮਲੂਕਾ ਅਤੇ ਬੀਬੀ ਜਗੀਰ ਕੌਰ ਸਮੇਤ ਕਈ ਸੀਨੀਅਰ ਅਕਾਲੀ ਮੌਜੂਦ ਸਨ।
Check Also
ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ
ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …