ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲੜ ਚੁੱਕੇ ਸੁਰੇਸ਼ ਖਜੂਰੀਆ ਨੇ ਦਿੱਤਾ ਅਸਤੀਫਾ
ਪਠਾਨਕੋਟ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਸਥਿਤੀ ਇਸ ਲਈ ਹਾਸੋਹੀਣੀ ਬਣ ਗਈ ਹੈ ਕਿ ਕਿਸੇ ਨੂੰ ਪਾਰਟੀ ਵਿਚੋਂ ਕੱਢਿਆ ਜਾ ਰਿਹਾ ਹੈ ਅਤੇ ਕੋਈ ਆਪਣੇ ਆਪ ਹੀ ਅਸਤੀਫਾ ਦੇਈ ਜਾ ਰਿਹਾ ਹੈ। ਇਸੇ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਵਾਲੇ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੁਰੇਸ਼ ਖਜੂਰੀਆ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਸਨ। ਮੇਜਰ ਖਜੂਰੀਆ ਨੂੰ ਪਾਰਟੀ ਨੇ ਗੁਰਦਾਸਪੁਰ ਵਿਚ ਹੋਈ ਲੋਕ ਸਭਾ ਜ਼ਿਮਨੀ ਚੋਣ ‘ਚ ਚੋਣ ਮੈਦਾਨ ਵਿਚ ਉਤਾਰਿਆ ਸੀ, ਪਰ ਉਨ੍ਹਾਂ ਦੇ ਪੱਲੇ ਹਾਰ ਹੀ ਪਈ ਸੀ।
ਦੂਜੇ ਪਾਸੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ ਤੇ ਵਿਧਾਇਕ ਮੀਤ ਹੇਅਰ ਨੇ ਯੂਥ ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ ਕੀਤੀ ਹੈ। ਇਹ ਨਿਯੁਕਤੀਆਂ ਕੋਰ ਕਮੇਟੀ ਤੇ ਯੂਥ ਵਿੰਗ ਦੇ ਸੀਨੀਅਰ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਕੀਤੀਆਂ ਗਈਆਂ ਹਨ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …