ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਵਲੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਤਿੰਨ ਮੈਂਬਰੀ ਮਰਿਆਦਾ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ ਖਰੜ ਤੋਂ ਵਿਧਾਇਕ ਕੰਵਰ ਸੰਧੂ, ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਅਤੇ ਮਾਨਸਾ ਤੋਂ ਪੀ. ਏ. ਸੀ. ਦੀ ਮੈਂਬਰ ਕਰਮਜੀਤ ਕੌਰ ਸ਼ਾਮਲ ਹਨ। ਕੰਵਰ ਸੰਧੂ ਨੂੰ ਇਸ ਕਮੇਟੀ ਦਾ ਮੁਖੀ ਬਣਾਇਆ ਗਿਆ ਹੈ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਪਾਰਟੀ ਨੇ ਤਾਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਮੁਅੱਤਲ ਕਰ ਦਿੱਤਾ ਪਰ ਇਸ ਕਮੇਟੀ ਨਾਲ ਸੰਵਿਧਾਨਿਕ ਤੌਰ ‘ਤੇ ਉਹ ‘ਆਪ’ ਨੂੰ ਮੁਅੱਤਲ ਕਰਨਗੇ। ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਵੱਲੋਂ ਤਲਵੰਡੀ ਸਾਬੋ ਤੋਂ ਪਟਿਆਲਾ ਤੱਕ ਪੰਜਾਬ ਸਰਕਾਰ ਖਿਲਾਫ ਵੱਖ-ਵੱਖ ਮੁੱਦਿਆਂ ‘ਤੇ ਇਨਸਾਫ ਮੋਰਚਾ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਖਹਿਰਾ ਨੇ ਕਿਹਾ ਕਿ ਉਹ ਇਸ ਮਾਰਚ ਵਿਚ ਕਿਸਾਨਾਂ, ਬਹੁਜਨ ਸਮਾਜ ਪਾਰਟੀ ਤੇ ਹੋਰ ਵੀ ਜਥੇਬੰਦੀਆਂ ਨੂੰ ਇਸ ਮਾਰਚ ਵਿਚ ਜੁੜਨ ਦੀ ਅਪੀਲ ਕਰਨਗੇ।ઠਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਦਿੱਤਾ ਗਿਆ ਤੇ ਉਨ੍ਹਾਂ ‘ਤੇ ਗਲਤ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …