ਖਹਿਰਾ ਤੇ ਸੰਧੂ ਨੂੰ ‘ਆਪ’ ਨੇ ਕੀਤਾ ਮੁਅੱਤਲ, ਸੇਖਵਾਂ ਦੀ ਅਕਾਲੀ ਦਲ ‘ਚੋਂ ਛੁੱਟੀ, ਦੁਸ਼ਿਅੰਤ ਤੇ ਦਿਗਵਿਜੇ ਚੌਟਾਲਾ ਇਨੈਲੋ ‘ਚੋ ਕੀਤੇ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਕੱਲ੍ਹ ਲੀਡਰਾਂ ਨੂੰ ਪਾਰਟੀਆਂ ਵਿਚੋਂ ਕੱਢਣ ਦੀ ਹਵਾ ਵਗਣ ਲੱਗ ਪਈ ਹੈ। ਅਜਿਹੀ ਹਵਾ ਇਕ ਪਾਰਟੀ ਵਿਚ ਨਹੀਂ ਸਗੋਂ ਹੋਰ ਵੀ ਕਈ ਪਾਰਟੀਆਂ ਵਿਚ ਦੇਖਣ ਨੂੰ ਮਿਲੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ ਅਤੇ ਇਹ ਦੋਵੇਂ ਆਗੂ ਪਾਰਟੀ ਦੇ ਮੌਜੂਦਾ ਵਿਧਾਇਕ ਵੀ ਹਨ। ਆਮ ਆਦਮੀ ਪਾਰਟੀ ਦੀ ਕਮੇਟੀ ਨੇ ਇਨ੍ਹਾਂ ਦੋਵਾਂ ਆਗੂਆਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਲਗਾਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਦੀ ਛੁੱਟੀ ਕਰ ਦਿੱਤੀ ਹੈ, ਜਦਕਿ ਸੇਖਵਾਂ ਦਾ ਕਹਿਣਾ ਹੈ ਕਿ ਪਹਿਲਾਂ ਮੈਂ ਪਾਰਟੀ ਵਿਚੋਂ ਅਸਤੀਫਾ ਦਿੱਤਾ ਹੈ। ਇਸੇ ਤਰ੍ਹਾਂ ਹਰਿਆਣਾ ਦੇ ਸਭ ਤੋਂ ਵੱਡੇ ਸਿਆਸੀ ਘਰਾਣੇ ਚੌਟਾਲਾ ਪਰਿਵਾਰ ਵਿਚ ਵੀ ਖਿੱਚੋਤਾਣ ਵਧੀ ਹੋਈ ਹੈ। ਇਨੈਲੋ ਦੇ ਸੁਪਰੀਮੋ ਓਮ ਪ੍ਰਕਾਸ਼ ਚੌਟਾਲਾ ਨੇ ਆਪਣੇ ਪੋਤਿਆਂ ਸੰਸਦ ਮੈਂਬਰ ਦੁਸ਼ਿਅੰਤ ਚੌਟਾਲਾ ਤੇ ਦਿਗਵਿਜੇ ਸਿੰਘ ਚੌਟਾਲਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਨ੍ਹਾਂ ‘ਤੇ ਵੀ ਅਨੁਸ਼ਾਸਨਹੀਣਤਾ ਦੇ ਦੋਸ਼ ਲੱਗ ਰਹੇ ਹਨ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …