ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਰਿਜ਼ਰਵ ਬੈਂਕ ਆਫ ਇੰਡੀਆ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਆਰਬੀਆਈ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਅਹਿਮ ਸਲਾਹ ਦਿੱਤੀ ਹੈ। ਰਾਜਨ ਨੇ ਕਿਹਾ ਕਿ ਵਰਤਮਾਨ ਹਾਲਾਤ ਵਿਚ ਕੇਂਦਰੀ ਬੈਂਕ ਦੀ ਭੂਮਿਕਾ ਹੌਲੀ-ਹੌਲੀ ਗੰਭੀਰ ਫੈਸਲੇ ਲੈਣ ਵਾਲੀ ਹੋਣੀ ਚਾਹੀਦੀ ਹੈ। ਇਸ ਨੂੰ ਉਦਾਹਰਣ ਦੇ ਰੂਪ ਵਿਚ ਸਮਝਾਉਂਦੇ ਹੋਏ ਰਾਜਨ ਨੇ ਕਿਹਾ ਕਿ ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ।
ਰਘੂਰਾਮ ਰਾਜਨ ਨੇ ਆਰਬੀਆਈ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਮੌਜੂਦਾ ਹਾਲਾਤ ਵਿਚ ਆਰਬੀਆਈ ਦੀ ਭੂਮਿਕਾ ਕਾਰ ਦੀ ਸੀਟ ਬੈਲਟ ਵਾਂਗ ਹੈ, ਜੋ ਦੁਰਘਟਨਾ ਰੋਕਣ ਲਈ ਜ਼ਰੂਰੀ ਹੁੰਦੀ ਹੈ। ਰਾਜਨ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਨੇ ਕਰਨਾ ਹੈ ਕਿ ਉਹ ਸੀਟ ਬੈਲਟ ਪਹਿਨਣਾ ਚਾਹੁੰਦੀ ਹੈ ਜਾਂ ਨਹੀਂ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …