ਫੌਜ ਨੂੰ ਛੱਡ ਕੇ ਹਿਜਬੁਲ ‘ਚ ਸ਼ਾਮਲ ਹੋਇਆ ਨੌਜਵਾਨ ਵੀ ਮਾਰਿਆ ਗਿਆ
ਸ੍ਰੀਨਗਰ/ਬਿਊਰੋ ਨਿਊਜ਼
ਦੱਖਣੀ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਸਫਾਨਗਰੀ ਇਲਾਕੇ ਵਿਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਿਲੀ ਜਾਣਕਾਰੀ ਮੁਤਾਬਕ ਮਾਰੇ ਗਏ ਅੱਤਵਾਦੀਆਂ ਵਿਚ ਇਕ ਉਹ ਨੌਜਵਾਨ ਵੀ ਸ਼ਾਮਲ ਹੈ ਜੋ ਫੌਜ ਛੱਡ ਕੇ ਹਿਜ਼ਬੁਲ ਮੁਜ਼ਾਹਦੀਨ ਵਿਚ ਸ਼ਾਮਲ ਹੋ ਗਿਆ ਸੀ। ਇਨ੍ਹਾਂ ਅੱਤਵਾਦੀਆਂ ਦੀ ਪਹਿਚਾਣ ਮੁਹੰਮਦ ਇਦਰੀਸ ਸੁਲਤਾਨ ਅਤੇ ਆਮਿਰ ਹੁਸੈਨ ਦੇ ਤੌਰ ‘ਤੇ ਹੋਈ ਹੈ। ਦੋਵੇਂ ਅੱਤਵਾਦੀ ਘਾਟੀ ਵਿਚ ਹੋਏ ਕਈ ਹਮਲਿਆਂ ਵਿਚ ਸ਼ਾਮਲ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …