23.2 C
Toronto
Sunday, August 9, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ

ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ

ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸਕਿਹਾ, ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਤੇ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਵੀ ਸੁਚੇਤ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਪੁਲਿਸ ਨੂੰ ਚੌਕਸ ਰਹਿਣ ਲਈ ਕਹਿ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਹੱਦ ਪਾਰਲੀਆਂ ਤਾਕਤਾਂ ਦੀ ਸਹਾਇਤਾ ਨਾਲ ਕੱਟੜਪੰਥੀਆਂ ਵੱਲੋਂ ਸੂਬੇ ਦਾ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਦੀਵਾਲੀ ਮੌਕੇ ਪੁਲਿਸ ਨੂੰ ਵਧੇਰੇ ਚੌਕਸੀ ਵਰਤਣ ਦੀ ਲੋੜ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਫੌਜ ਮੁਖੀ ਤੇ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਨੂੰ ਤਾਜ਼ਾ ਘਟਨਾਵਾਂ ਨਾਲ ਜੋੜ ਕੇ ਮੁੱਖ ਮੰਤਰੀ ਨੂੰ ਸਥਿਤੀ ਬਿਆਨ ਕੀਤੀ ਹੈ। ਇਸ ਮਗਰੋਂ ਕੈਪਟਨ ਨੇ ਭੀੜ-ਭੜੱਕੇ ਵਾਲੇ ਬਜ਼ਾਰਾਂ ਆਦਿ ਤੇ ਹੋਰ ਅਹਿਮ ਥਾਵਾਂ ‘ਤੇ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ।

RELATED ARTICLES
POPULAR POSTS