-1.8 C
Toronto
Sunday, January 18, 2026
spot_img
Homeਪੰਜਾਬਫਾਜ਼ਿਲਕਾ ਦੇ ਸਰਕਾਰੀ ਸਕੂਲ 'ਚ ਵਿਦਿਆਰਥਣਾਂ ਨਾਲ ਬਦਸਲੂਕੀ ਮਾਮਲੇ ਵਿਚ ਪ੍ਰਿੰਸੀਪਲ ਅਤੇ...

ਫਾਜ਼ਿਲਕਾ ਦੇ ਸਰਕਾਰੀ ਸਕੂਲ ‘ਚ ਵਿਦਿਆਰਥਣਾਂ ਨਾਲ ਬਦਸਲੂਕੀ ਮਾਮਲੇ ਵਿਚ ਪ੍ਰਿੰਸੀਪਲ ਅਤੇ ਅਧਿਆਪਕਾ ਮੁਅੱਤਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ‘ਚ ਕੋਈ ਢਿੱਲ ਨਾ ਵਰਤਣ ਦੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕਥਿਤ ਕੱਪੜੇ ਲੁਹਾਉਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਸਕੂਲ, ਕੁੰਡਲ ਦੀ ਪ੍ਰਿੰਸੀਪਲ ਅਤੇ ਇਕ ਅਧਿਆਪਕਾ ਨੂੰ ਮੁਅੱਤਲ ਕਰ ਦਿੱਤਾ ਹੈ। ਜਾਂਚ ਰਿਪੋਰਟ ਵਿੱਚ ਸਕੂਲ ਅਧਿਆਪਕਾਂ ਦੀ ਘੋਰ ਕੁਤਾਹੀ ਅਤੇ ਅਣਗਹਿਲੀ ਸਾਹਮਣੇ ਆਈ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਕੋਈ ਢਿੱਲ ਨਾ ਵਰਤਣ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇੱਜ਼ਤ-ਮਾਣ ਨਾਲ ਕਿਸੇ ਤਰ੍ਹਾਂ ਦੇ ਖਿਲਵਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਲੜਕੀਆਂ ਦੀ ਸਿੱਖਿਆ ਅਤੇ ਵੱਧ ਅਧਿਕਾਰਾਂ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।

RELATED ARTICLES
POPULAR POSTS