Breaking News
Home / ਜੀ.ਟੀ.ਏ. ਨਿਊਜ਼ / ਗੈਰਕਾਨੂੰਨੀ ਹਥਿਆਰਾਂ ਸਮੇਤ ਕੈਨੇਡਾ ਪੁਲਿਸ ਵੱਲੋਂ 50 ਸਾਲਾ ਔਰਤ ਕਾਬੂ

ਗੈਰਕਾਨੂੰਨੀ ਹਥਿਆਰਾਂ ਸਮੇਤ ਕੈਨੇਡਾ ਪੁਲਿਸ ਵੱਲੋਂ 50 ਸਾਲਾ ਔਰਤ ਕਾਬੂ

ਟੋਰਾਂਟੋ/ਬਿਊਰੋ ਨਿਊਜ਼ : ਗੈਰਕਾਨੂੰਨੀ ਹਥਿਆਰਾਂ ਸਮੇਤ ਕੈਨੇਡਾ ਪੁਲਿਸ ਵੱਲੋਂ ਇਕ 50 ਸਾਲਾ ਔਰਤ ਨੂੰ ਕਾਬੂ ਕੀਤਾ ਗਿਆ ਹੈ ਅਤੇ ਮੌਕੇ ‘ਤੇ ਉਸ ਕੋਲੋਂ ਕੁਝ ਹਥਿਆਰ ਵੀ ਬਰਾਮਦ ਕੀਤੇ ਗਏ।
ਇਸ ਮਾਮਲੇ ਵਿਚ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਔਰਤ ਗੈਰ-ਕਾਨੂੰਨੀ ਤਰੀਕੇ ਨਾਲ ਹੈਂਡਗਨਜ਼ ਨੂੰ ਕਾਰ ਦੇ ਗੈਸ ਟੈਂਕ ‘ਚ ਲੁਕੋ ਕੇ ਲੈ ਜਾ ਰਹੀ ਸੀ। ਜਦੋਂ ਉਹ ਓਂਟਾਰੀਓ ਦੀ ਸਰਹੱਦ ਤੋਂ ਜਾ ਰਹੀ ਸੀ ਤਾਂ ਪੁਲਿਸ ਵਲੋਂ ਉਸ ਦੀ ਕਾਰ ਦੀ ਤਲਾਸ਼ੀ ਲਈ ਗਈ ਤਾਂ ਕਾਰ ਦੀ ਗੈਸ ਟੈਂਕ ‘ਚੋਂ ਗੈਰ ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਟੋਰਟੋ ਦੀ ਰਹਿਣ ਵਾਲੀ ਹੈ। ਪੁਲਿਸ ਅਧਿਕਾਰੀਅ ਮੁਤਾਬਕ ਇਸ ਸਾਲ ਹੁਣ ਤਕ ਟੋਰਾਂਟੋ ‘ਚ ਗੋਲੀਬਾਰੀ ਕਾਰਨ 45 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਅੰਕੜਾ ਪਿਛਲੇ ਸਾਲਾਂ ਨਾਲੋਂ ਗੋਲੀਬਾਰੀ ਦੀਆਂ ਘਟਨਾਵਾਂ ਨਾਲੋਂ ਬਹੁਤ ਜ਼ਿਆਦਾ ਵਧੀਆਂ ਹਨ।
ਅਪਰਾਧਿਕ ਮਾਮਲਿਆਂ ਦੀ ਜਾਂਚ ਕਰਨ ਵਾਲੇ ਮਾਹਿਰ ਜੇਮਜ਼ ਡੁਬਰੋ ਨੇ ਇਸ ਮਾਮਲੇ ਬਾਰੇ ਕਿਹਾ ਕਿ ਕੈਨੇਡਾ ‘ਚ ਹਥਿਆਰਾਂ ਦੀ ਤਸਕਰੀ ਰੋਜ਼ਾਨਾ ਦੀ ਗੱਲ ਹੋ ਗਈ ਹੈ। ਰੋਜ਼ਾਨਾ ਕਈ ਲੋਕ ਕਾਰਾਂ, ਜਹਾਜ਼ਾਂ ਅਤੇ ਕਿਸ਼ਤੀਆਂ ਰਾਹੀਂ ਅਮਰੀਕਾ ਅਤੇ ਕੈਨੇਡਾ ਵਿਚਕਾਰ ਹਥਿਆਰਾਂ ਦੀ ਤਸਕਰੀ ਕਰਨ ਲੱਗ ਪਏ ਹਨਜਿਸ ਕਾਰਨ ਗੈਂਗਵਾਰ ਵੀ ਵਧੀ ਹੈ। ਪੁਲਸ ਵੱਲੋਂ ਇਸ ਔਰਤ ਨੂੰ ਅਗਲੇ ਹਫਤੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

Check Also

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …