ਦੋ ਬੱਚਿਆਂ ਦੀ ਗਈ ਜਾਨ ਤੇ ਦੋ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਨਾਲ ਅੱਗ ਲੱਗਣ ਦੀਆਂ 300 ਤੋਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਵੀ ਹੋਏ ਹਨ। ਅੱਗ ਲੱਗਣ ਦੀਆਂ ਇਨ੍ਹਾਂ ਘਟਨਾਵਾਂ ਨਾਲ ਕਾਫ਼ੀ ਜ਼ਿਆਦਾ ਮਾਲੀ ਨੁਕਸਾਨ ਵੀ ਹੋਇਆ ਹੈ। ਇਸੇ ਦੌਰਾਨ ਚੰਡੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਵਿੱਚ ਵਾਧਾ ਹੋਇਆ ਹੈ।ਦੀਵਾਲੀ ਮੌਕੇ ਬੇਸ਼ੱਕ ਅਦਾਲਤਾਂ ਨੇ ਰਾਤ ਸਮੇਂ ਦੋ ਘੰਟੇ ਹੀ ਪਟਾਕੇ ਚਲਾਉਣ ਦੀ ਖੁੱਲ੍ਹ ਦਿੱਤੀ ਸੀ, ਪਰ ਲੋਕਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਚੰਡੀਗੜ੍ਹ ਪੁਲਿਸ ਨੇ 33 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤੇ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …