ਮੋਦੀ ਸਰਕਾਰ ਵੱਲੋਂ ਬਿਨਾਂ ਸੋਚੇ ਸਮਝੇ ਲਿਆ ਗਿਆ ਨੋਟਬੰਦੀ ਦਾ ਫ਼ੈਸਲਾ
ਨਵੀ ਦਿੱਲੀ : ਨੋਟ ਬੰਦੀ ਨੂੰ ਦੋ ਸਾਲ ਪੂਰੇ ਹੋ ਚੁੱਕੇ ਹਨ। ਇਸ ਸਬੰਧੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਰਥਿਕਤਾ ਦੀ ਤਬਾਹੀ ਵਾਲੇ ਇਸ ਕਦਮ ਦਾ ਅਸਰ ਹੁਣ ਸਪਸ਼ਟ ਹੋ ਚੁੱਕਾ ਹੈ ਅਤੇ ਇਸ ਨਾਲ ਦੇਸ਼ ਦਾ ਹਰ ਇਕ ਵਿਅਕਤੀ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2016 ਵਿਚ ਬਿਨਾ ਸੋਚੇ ਸਮਝੇ ਜੋ ਨੋਟਬੰਦੀ ਦਾ ਕਦਮ ਚੁੱਕਿਆ ਸੀ ਉਸ ਨੂੰ ਅੱਜ ਦੋ ਸਾਲ ਪੂਰੇ ਹੋ ਚੁਕੇ ਹਨ। ਇਸ ਦੇ ਨਾਲ ਹੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਨੋਟਬੰਦੀ ਨਾਲ ਹਰ ਇਕ ਵਰਗ ਦਾ ਵਿਅਕਤੀ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੱਧ ਅਤੇ ਛੋਟੇ ਕਾਰੋਬਾਰੀ ਇਸ ਨੋਟਬੰਦੀ ਦੀ ਮਾਰ ਤੋਂ ਅਜੇ ਵੀ ਉੱਭਰ ਨਹੀਂ ਸਕੇ ਹਨ। ਨੋਟਬੰਦੀ ਖਿਲਾਫ ਦੇਸ਼ ਵਿਚ ਥਾਂ-ਥਾਂ ਕਾਂਗਰਸ ਪਾਰਟੀ ਵਲੋਂ ਪ੍ਰਦਰਸ਼ਨ ਵੀ ਕੀਤੇ ਗਏ। ਦੂਜੇ ਪਾਸੇ ਨੋਟਬੰਦੀ ਨੂੰ ਸਹੀ ਦੱਸਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਆਰਥਿਕਤਾ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਚੁੱਕਿਆ ਗਿਆ ਮਹੱਤਵਪੂਰਨ ਕਦਮ ਸੀ।
Check Also
ਹੁਣ 17 ਅਕਤੂਬਰ ਨੂੰ ਹੋਵੇਗਾ ਹਰਿਆਣਾ ਦੇ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਭਾਜਪਾ ਦੇ ਵੱਡੇ ਆਗੂ ਪਹੁੰਚਣਗੇ ਪੰਚਕੂਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ …