Breaking News
Home / ਪੰਜਾਬ / ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਦੀ ਚੋਣ

ਸਿਮਰਨਜੀਤ ਸਿੰਘ ਮਾਨ ਸੰਗਰੂਰ ਤੋਂ ਲੜਨਗੇ ਲੋਕ ਸਭਾ ਦੀ ਚੋਣ

ਸੰਗਰੂਰ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਸੰਸਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸ਼ਹਿਰ ਦੇ ਬੱਗੂਆਣਾ ਇਲਾਕੇ ਵਿਚ ਆਪਣੀ ਰਿਹਾਇਸ਼ ਦਾ ਪ੍ਰਬੰਧ ਕਰਨ ਉਪਰੰਤ ਹਲਕੇ ਦੇ ਆਗੂਆਂ ਅਤੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਅਤੇ ਸੰਗਰੂਰ ਪਾਰਲੀਮੈਂਟ ਹਲਕੇ ਦੇ ਆਗੂਆਂ ਦਾ ਹੁਕਮ ਮੰਨਦਿਆਂ ਉਨ੍ਹਾਂ ਸੰਗਰੂਰ ਹਲਕੇ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਹਿੰਦੂਤਵ ਰੰਗ ਵਿਚ ਰੰਗ ਕੇ ਕੇਂਦਰੀ ਹਕੂਮਤ ਅਤੇ ਪੰਜਾਬ ਸਰਕਾਰ ਸੂਬੇ ਦੇ ਸੱਭਿਆਚਾਰ, ਸਿੱਖ ਧਾਰਮਿਕ ਪ੍ਰੰਪਰਾਵਾਂ ਬੋਲੀ ਲਿਪੀ ਅਤੇ ਸਿੱਖ ਇਤਿਹਾਸ ਨੂੰ ਮਲੀਆਮੇਟ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਮਾਨਸਰੋਵਰ ਲਈ ਚੀਨ ਤੋਂ ਰਸਤਾ ਲਿਆ ਜਾ ਸਕਦਾ ਹੈ ਤਾਂ ਕਰਤਾਰਪੁਰ ਲਈ ਤਿੰਨ ਕਿਲੋਮੀਟਰ ਦਾ ਟੋਟਾ ਕਿਉਂ ਨਹੀਂ ਲਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਇਥੋਂ ਪਤਾ ਚਲਦਾ ਹੈ ਕਿ ਦੇਸ਼ ‘ਚ ਹਿੰਦੂਤਵ ਸੋਚ ਭਾਰੂ ਹੈ, ਪ੍ਰੰਤੂ ਅਕਾਲੀ ਦਲ ਅੰਮ੍ਰਿਤਸਰ ਅਜਿਹੀਆਂ ਨੀਤੀਆਂ ਨੂੰ ਬਰਦਾਸ਼ਤ ਨਹੀਂ ਕਰੇਗਾ। ਪਾਰਟੀ ਦੇ ਜਨਰਲ ਸਕੱਤਰ ਜਸਕਰਨ ਸਿੰਘ ਨੇ ਸੰਗਰੂਰ ਹਲਕੇ ਦੇ ਹਿੰਦੂ, ਮੁਸਲਿਮ, ਸਿੱਖ, ਈਸਾਈ, ਕਲੱਬਾਂ, ਸਮਾਜ ਸੇਵੀ ਸੰਸਥਾਵਾਂ, ਸੰਤਾਂ ਮਹਾਂਪੁਰਸ਼ਾਂ ਅਤੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਭਲਾਈ ਲਈ ਸ. ਮਾਨ ਦਾ ਸਮਰਥਨ ਕਰਨ। ਇਸ ਮੌਕੇ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਜੂਮਾਂ, ਬਰਨਾਲਾ ਦੇ ਪ੍ਰਧਾਨ ਰਣਜੀਤ ਸਿੰਘ ਸੰਘੇੜਾ, ਪ੍ਰੋ. ਮਹਿੰਦਰ ਪਾਲ, ਮਾਸਟਰ ਕਰਨੈਲ ਸਿੰਘ ਆਦਿ ਹਾਜ਼ਰ ਸਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …