ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਕੀਤਾ ਸੁਚੇਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਕੱਲ੍ਹ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ ਸਿੱਖ ਕੌਮ ਨੂੰ ਸੰਦੇਸ਼ ਦੇਣ ਲਈ ਪਹੁੰਚੇ ਸਨ। ਜਥੇਦਾਰ ਦੇ ਭਾਸ਼ਣ ਦੌਰਾਨ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਜਥੇਦਾਰਾਂ ਦੇ ਹੱਕ ਵਿਚ ਨਾਅਰੇਬਾਜ਼ੀ ਹੋਈ। ਇਸ ਤੋਂ ਪਹਿਲਾਂ ਵੀ ਪਹਿਲੀ ਨਵੰਬਰ ਨੂੰ ਦੋ ਗਰਮਖ਼ਿਆਲੀ ਆਗੂਆਂ ਨੇ ਨਵੇਂ ਕਾਰਜਕਾਰੀ ਜਥੇਦਾਰ ਕੋਲੋਂ ਸਿਰੋਪਾਓ ਲੈਣ ਤੋਂ ਮਨ੍ਹਾ ਕਰ ਦਿੱਤਾ ਸੀ। ਬੇਸ਼ੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦਾ ਜ਼ਬਰਦਸਤ ਵਿਰੋਧ ਹੋਇਆ, ਪਰ ਉਹ ਸੰਗਤ ਨੂੰ ਆਪਣਾ ਸੰਦੇਸ਼ ਦੇਣ ਵਿੱਚ ਸਫ਼ਲ ਰਹੇ। ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਭਰਾ ਮਾਰੂ ਜੰਗ ਬਾਰੇ ਵੀ ਸੁਚੇਤ ਕੀਤਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਬਾਜਵਾ ਨੂੰ ਬੰਬ ਵਾਲੇ ਬਿਆਨ ’ਤੇ ਘੇਰਿਆ
ਬਾਜਵਾ ਖਿਲਾਫ਼ ਬਣਦੀ ਕਾਰਵਾਈ ਕਰਨ ਦੀ ਦਿੱਤੀ ਚੇਤਾਵਨੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ …