Breaking News
Home / ਪੰਜਾਬ / ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ

ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ

ਪੰਜਾਬ ਦੇ 9 ਖਿਡਾਰੀਆਂ ਦੀ ਹੋਈ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼
ਹਾਕੀ ਵਿਸ਼ਵ ਕੱਪ ਲਈ ਭਾਰਤ ਦੀ 18 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। 14ਵਾਂ ਹਾਕੀ ਵਿਸ਼ਵ ਕੱਪ 28 ਨਵੰਬਰ ਤੋਂ 16 ਦਸੰਬਰ ਤੱਕ ਉੜੀਸਾ ਵਿਚ ਖੇਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਇਸ ਟੀਮ ਵਿਚ 9 ਖਿਡਾਰੀ ਪੰਜਾਬ ਦੇ ਸ਼ਾਮਲ ਕੀਤੇ ਗਏ ਹਨ, ਜਿਹਨਾਂ ਵਿਚ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਹਰਮਨਪ੍ਰੀਤ ਸਿੰਘ ਤੇ ਕ੍ਰਿਸ਼ਨ ਬਹਾਦਰ ਪਾਠਕ ਪੰਜਾਬ ਦੇ ਖਿਡਾਰੀ ਹਨ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਹਾਕੀ ਵਿਸ਼ਵ ਕੱਪ ਲਈ ਚੁਣੀ ਭਾਰਤੀ ਟੀਮ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ ਹਨ।

Check Also

ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …