3 C
Toronto
Saturday, April 4, 2026
spot_img
Homeਪੰਜਾਬ2ਲੋਕ ਸਭਾ ਚੋਣਾਂ ਲਈ ਪੰਜਾਬ 'ਚ ਕਾਂਗਰਸੀ ਟਿਕਟਾਂ ਦੇ ਚਾਹਵਾਨਾਂ ਦੀ ਗਿਣਤੀ...

2ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਕਾਂਗਰਸੀ ਟਿਕਟਾਂ ਦੇ ਚਾਹਵਾਨਾਂ ਦੀ ਗਿਣਤੀ ਵਧੀ

ਜਾਖੜ ਨੇ ਕਿਹਾ- ਸਰਕਾਰ ਦੀਆਂ ਪ੍ਰਾਪਤੀਆਂ ਦੇ ਦਮ ‘ਤੇ ਲੜਾਂਗੇ ਚੋਣਾਂ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਕਾਰਨ ਕਾਂਗਰਸੀ ਟਿਕਟਾਂ ਹਾਸਲ ਕਰਨ ਦੇ ਦਾਅਵੇਦਾਰਾਂ ਦੀ ਗਿਣਤੀ ਵਧ ਗਈ ਹੈ। ઠਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੇ ਚਾਹਵਾਨਾਂ ਦੀ ਗਿਣਤੀ ਕਾਫੀ ਵਧ ਗਈ ઠਹੈ। ਕਾਂਗਰਸ ਪਾਰਟੀ ਲਈ ਇਹ ਇਕ ਚੰਗਾ ਸੰਕੇਤ ਹੈ। ਸੂਤਰਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਅੰਦਰੂਨੀ ਕਲੇਸ਼ ਵਧਿਆ ਹੈ, ਇਸ ਨੂੰ ਦੇਖਦਿਆਂ ਕਾਂਗਰਸੀ ਆਗੂਆਂ ਨੂੰ ਪ੍ਰਤੀਤ ਹੁੰਦਾ ਹੈ ਕਿ ਪਾਰਟੀ ਦਾ ਪ੍ਰਦਰਸ਼ਨ ਲੋਕ ਸਭਾ ਦੀਆਂ ਚੋਣਾਂ ਵਿਚ ਵਧੀਆ ਹੋਵੇਗਾ। ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਵਿਚ ਕਾਂਗਰਸ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੇ ਦਮ ‘ਤੇ ਚੋਣਾਂ ਲੜੇਗੀ।

RELATED ARTICLES
POPULAR POSTS