ਸੁਨਾਮ ਨੇੜਲੇ ਪਿੰਡ ਨੀਲੋਵਾਲ ਦਾ ਸੀ ਮ੍ਰਿਤਕ ਕਿਸਾਨ ਹਰਭਜਨ ਸਿੰਘ
ਸੁਨਾਮ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨੀ ਕਰਜ਼ਿਆਂ ਨੂੰ ਲੈ ਕੇ ਹੋ ਰਹੀਆਂ ਖੁਦਕੁਸ਼ੀਆਂ ਦਾ ਰੁਝਾਨ ਅਜੇ ਵੀ ਜਾਰੀ ਹੈ। ਇਸੇ ਤਹਿਤ ਅੱਜ ਸੁਨਾਮ ਨੇੜਲੇ ਪਿੰਡ ਨੀਲੋਵਾਲ ਵਿਖੇ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਤਿੰਨ ਏਕੜ ਦੀ ਖੇਤੀ ਕਰਨ ਵਾਲੇ ਹਰਭਜਨ ਸਿੰਘ (40) ਵਾਸੀ ਪਿੰਡ ਨੀਲੋਵਾਲ ਨੇ ਆਪਣੇ ਖੇਤਾਂ ਵਿਚ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਸਿਰ ਛੇ ਲੱਖ ਦੇ ਕਰੀਬ ਸਰਕਾਰੀ ਅਤੇ ਗੈਰ ਸਰਕਾਰੀ ਕਰਜ਼ਾ ਸੀ ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਰਹਿੰਦਾ ਸੀ ਅਤੇ ਅੱਜ ਸਵੇਰੇ ਉਸ ਨੇ ਖ਼ੁਦਕੁਸ਼ੀ ਕਰ ਲਈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …