ਹਰਪਾਲ ਚੀਮਾ ਦਾ ਦਾਅਵਾ- ਐਨ ਆਰ ਆਈਜ਼ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਅੰਦਰ ਕੋਈ ਵਿਅਕਤੀ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਵੱਡੀ ਹੁੰਦੀ ਹੈ। ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵੱਲੋਂ ਲਗਾਤਾਰ ਪਾਰਟੀ ਨੂੰ ਢਾਹ ਲਗਾਈ ਜਾ ਰਹੀ ਸੀ ਅਤੇ ਪਾਰਟੀ ਨੇ ਮਜਬੂਰ ਹੋ ਕੇ ਇਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਸੁਖਪਾਲ ਸਿੰਘ ਖਹਿਰਾ ਅਨੁਸਾਸ਼ਨ ਵਿੱਚ ਰਹਿ ਕੇ ਪਾਰਟੀ ਲਈ ਕੰਮ ਕਰਨਗੇ ਤਾਂ ਉਨ੍ਹਾਂ ਲਈ ਦਰਵਾਜ਼ੇ ਖੁੱਲ੍ਹੇ ਹਨ। ਮਾਨ ਨੇ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਚੋਣ ਦਫ਼ਤਰ ਦਾ ਉਦਘਾਟਨ ਵੀ ਕੀਤਾ।
ਇਸੇ ਤਰ੍ਹਾਂ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਐੱਨ. ਆਰ. ਆਈਜ਼. ਪਹਿਲਾਂ ਵਾਂਗ ਹੀ ਆਮ ਆਦਮੀ ਪਾਰਟੀ ਨਾਲ ਖੜ੍ਹੇ ਹਨ। ਸੰਗਰੂਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਪਾਰਟੀ ਐੱਨ. ਆਰ. ਆਈਜ਼. ਦੇ ਏਜੰਡੇ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਐੱਨ. ਆਰ. ਆਈਜ਼. ਅਜੇ ਵੀ ਪਾਰਟੀ ਨਾਲ ਪਹਿਲਾਂ ਦੀ ਤਰ੍ਹਾਂ ਚੱਟਾਨ ਵਾਂਗ ਖੜ੍ਹੇ ਹਨ।ઠਧਿਆਨ ਰਹੇ ਕਿ ਪਿਛਲੇ ਦਿਨੀਂ ਸੌ ਦੇ ਕਰੀਬ ਐਨ ਆਰ ਆਈਜ਼ ਨੇ ਚਿੱਠੀ ਲਿਖ ਕੇ ਕੇਜਰੀਵਾਲ ਦਾ ਵਿਰੋਧ ਕੀਤਾ ਸੀ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …