Breaking News
Home / ਭਾਰਤ / ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਆਰੋਪੀ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ

ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਆਰੋਪੀ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ

ਆਸਟਰੇਲੀਆ ਹੋ ਗਿਆ ਸੀ ਫਰਾਰ, ਵਾਪਸ ਆਉਂਦੇ ਹੀ ਫੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਬਹੁ ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਬਣਾਈ ਗਈ ਐਸ.ਆਈ.ਟੀ ਨੇ ਕੁਝ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰਕੇ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ, ਪਰ ਮਾਮਲਾ ਦਰਜ ਹੁੰਦੇ ਹੀ ਆਰੋਪੀ ਫਰਾਰ ਹੋ ਗਏ ਸਨ। ਇਕ ਮੁੱਖ ਆਰੋਪੀ ਨੂੰ ਪੁਲਿਸ ਨੇ ਆਸਟਰੇਲੀਆ ਤੋਂ ਪਰਤਦੇ ਹੀ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ ਕੀਤਾ, ਜਦਕਿ ਤਿੰਨ ਹੋਰਾਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ, ਜਿਨ੍ਹਾਂ ਬਾਰੇ ਅਜੇ ਤੱਕ ਪੁਸ਼ਟੀ ਨਹੀਂ ਹੋਈ। ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਯੋਜਨਾ ਡੇਰਾ ਪ੍ਰੇਮੀਆਂ ਨੇ ਮਿਲ ਕੇ ਬਣਾਈ ਸੀ, ਜਿਸਦਾ ਜਾਂਚ ਤੋਂ ਬਾਅਦ ਖੁਲਾਸਾ ਹੋਇਆ ਸੀ। ਲੁਧਿਆਣਾ ਦੇ ਡੀਆਈਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ ਐਸ.ਆਈ.ਟੀ. ਨੇ ਇਸ ਮਾਮਲੇ ਵਿਚ ਮੁੱਖ ਆਰੋਪੀ ਜਤਿੰਦਰਬੀਰ ਉਰਫ ਜਿੰਮੀ, ਸਾਧੂ ਸਿੰਘ, ਸੁਖਮੰਦਰ ਸਿੰਘ ਤੇ ਰਾਜਬੀਰ ਸਿੰਘ ਨੂੰ ਸ਼ਾਮਲ ਕੀਤਾ ਸੀ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਜਿੰਮੀ ਆਸਟਰੇਲੀਆ ਚਲਾ ਗਿਆ ਸੀ। ਜਿਵੇਂ ਹੀ ਜਿੰਮੀ ਦਿੱਲੀ ਏਅਰਪੋਰਟ ‘ਤੇ ਉਤਰਿਆ ਤਾਂ ਬਠਿੰਡਾ ਪੁਲਿਸ ਅਤੇ ਐਸ ਆਈ ਟੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

Check Also

ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …