ਮਹਿਲਾਵਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ
ਚੰਡੀਗੜ੍ਹ/ਬਿਊਰੋ ਨਿਊਜ਼
ਦਸੰਬਰ ਮਹੀਨੇ ਦੇ ਅੱਧ ਵਿਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਛੇਤੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੋਂ ਬਾਅਦ ਹੀ ਪੰਚਾਇਤੀ ਚੋਣਾਂ ਹੋਣੀਆਂ ਸਨ, ਪਰ ਝੋਨੇ ਦੀ ਕਟਾਈ ਅਤੇ ਕਣਕ ਬਿਜਾਈ ਨੂੂੰ ਦੇਖਦਿਆਂ ਸਰਕਾਰ ਨੇ ਇਹ ਚੋਣਾਂ ਅੱਗੇ ਪਾ ਦਿੱਤੀਆਂ ਸਨ। ਹੁਣ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦਸੰਬਰ ਦੇ ਅੱਧ ਵਿਚ ਕਰਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੀਆਂ ਕਰੀਬ 13 ਹਜ਼ਾਰ ਪੰਚਾਇਤਾਂ ਦੀ ਚੋਣ ਸੂਬਾ ਸਰਕਾਰ ਲਈ ਵੀ ਵੱਡੀ ਚੁਣੌਤੀ ਬਣੇਗੀ। ਇਨ੍ਹਾਂ ਚੋਣਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਰਮਿਆਨ ਮੀਟਿੰਗ ਵੀ ਹੋ ਚੁੱਕੀ ਹੈ। ਇਨ੍ਹਾਂ ਚੋਣਾਂ ਵਿਚ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਵੀ ਮਿਲੇਗਾ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …