ਸ਼ੁਸਮਾ ਸਵਰਾਜ ਨੂੰ ਖਤ ਲਿਖ ਕੇ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਕੋਲ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਤੱਕ ਦਾ ਲਾਂਘਾ ਖੋਲ੍ਹਣ ਦੇ ਮੁੱਦੇ ਨੂੰ ਉਠਾਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪਹਿਲ ਕਰਦੇ ਹੋਏ ਪਾਕਿਸਤਾਨ ਸਰਕਾਰ ਨਾਲ ਡੇਰਾ ਬਾਬਾ ਨਾਨਕ ਤੋਂ ਲੈ ਕੇ ਸ੍ਰੀ ਕਰਤਾਰਪੁਰ ਸਾਹਿਬ ਤੱਕ ਦੇ ਲਾਂਘੇ ਸੰਬੰਧੀ ਗੱਲਬਾਤ ਕਰਨੀ ਚਾਹੀਦੀ ਹੈ। ਸੁਸ਼ਮਾ ਸਵਰਾਜ ਨੂੰ ਲਿਖੀ ਚਿੱਠੀ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਸਭ ਤੋਂ ਸਤਿਕਾਰਯੋਗ ਧਾਰਮਿਕ ਸਥਾਨਾਂ ਵਿਚੋਂ ਇਕ ਹੈ, ਕਿਉਂਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇਕ ਵੱਡਾ ਹਿੱਸਾ ਕਰਤਾਰਪੁਰ ਸਾਹਿਬ ਵਿੱਚ ਬਿਤਾਇਆ। ਮੁੱਖ ਮੰਤਰੀ ਨੇ ਇਸ ਚਿੱਠੀ ਵਿਚ ਕਰਤਾਰਪੁਰ ਕਾਰੀਡੋਰ ਖੋਲ੍ਹੇ ਜਾਣ ਦੇ ਮੁੱਦੇ ‘ਤੇ ਵਿਧਾਨ ਸਭਾ ਵਿਚ ਮਤਾ ਪਾਸ ਕੀਤੇ ਜਾਣ ਦਾ ਵੀ ਜ਼ਿਕਰ ਕੀਤਾ ਹੈ। ਧਿਆਨ ਰਹੇ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਨਵਜੋਤ ਸਿੱਧੂ ਨੂੰ ਵੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਹਾਂ ਪੱਖੀ ਹੁੰਗਾਰਾ ਮਿਲਿਆ ਸੀ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …