ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦੇਹਾਂਤ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਨੰਤ ਕੁਮਾਰ ਦਾ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਅਨੰਤ ਕੁਮਾਰ ਦਾ ਨਿਊਯਾਰਕ ਵਿੱਚ ਇਲਾਜ ਚੱਲ ਰਿਹਾ ਸੀ। ਅਨੰਤ ਕੁਮਾਰ ਮੋਦੀ ਸਰਕਾਰ ਵਿੱਚ ਸੰਸਦੀ ਕਾਰਜ ਮੰਤਰੀ ਸਨ। ਉਹ ਲਗਾਤਾਰ ਛੇ ਵਾਰ ਸੰਸਦ ਮੈਂਬਰ ਰਹੇ। ਅਨੰਤ ਕੁਮਾਰ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਰਾਜਨਾਥ ਸਿੰਘ, ਰੱਖਿਆ ਮੰਤਰੀ ਨਿਰਮਲਾ ਸੀਤਾਰਮਣ, ਪੰਜਾਬ ਭਾਜਪਾ ਦੇ ਪ੍ਰਧਾਨ ਵਿਜੇ ਸਾਂਪਲਾ ਤੇ ਹੋਰ ਆਗੂਆਂ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇੱਕ ਤੋਂ ਬਾਅਦ ਇੱਕ ਤਿੰਨ ਵਾਰ ਟਵੀਟ ਕਰ ਕੇ ਆਪਣੇ ਸੀਨੀਅਰ ਆਗੂ ਦੀ ਮੌਤ ‘ਤੇ ਅਫ਼ਸੋਸ ਪ੍ਰਗਟਾਇਆ। ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਅਨੰਤ ਕੁਮਾਰ ਦੇ ਜਾਣ ਨਾਲ ਵੱਡਾ ਨੁਕਸਾਨ ਹੋਇਆ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …