ਪੈਸੇ ਕਮਾਉਣ ਦੇ ਲਾਲਚ ਵਿਚ ਸਮਗਲਿੰਗ ਕਰਨ ਲੱਗਾ ਸੀ ਮਨਬੀਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਅਤੇ 6 ਲੱਖ 43 ਹਜ਼ਾਰ ਡਰੱਗ ਮਨੀ ਨਾਲ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਤਰਨਤਾਰਨ ਦੇ ਮਨਬੀਰ ਸਿੰਘ ਵਜੋਂ ਹੋਈ ਹੈ। ਫੜੀ ਗਈ ਇਸ ਹੈਰੋਇਨ ਦੀ ਬਜ਼ਾਰ ਵਿਚ ਕੀਮਤ 5 ਕਰੋੜ ਰੁਪਏ ਹੈ।
ਪੁੱਛਗਿੱਛ ਵਿਚ ਖੁਲਾਸਾ ਕਰਦੇ ਹੋਏ ਮਨਬੀਰ ਨੇ ਦੱਸਿਆ ਕਿ ਉਹ ਆਪਣੇ ਗੁਆਂਢ ਦੇ ਪਿੰਡ ਨਾਰਲੀ ਦੇ ਰਹਿਣ ਵਾਲੇ ਸਤਨਾਮ ਸਿੰਘ ਨਾਲ ਮਿਲ ਕੇ ਸਮੱਗਲਿੰਗ ਦਾ ਧੰਦਾ ਕਰਦਾ ਸੀ। ਸਤਨਾਮ ਨੇ ਹੀ ਉਸ ਨੂੰ ਪੈਸੇ ਕਮਾਉਣ ਦਾ ਲਾਲਚ ਦਿੱਤਾ ਸੀ ਅਤੇ ਸਮੱਗਲਿੰਗ ਕਰਨ ਲਈ ਪ੍ਰੇਰਿਤ ਕੀਤਾ ਸੀ। ਪੁਲਿਸ ਮਨਬੀਰ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਹੈ ਅਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।
Check Also
ਪਟਿਆਲਾ ਜ਼ਿਲ੍ਹੇ ਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ’ਚ ਕੀਤਾ ਗਿਆ ਸ਼ਾਮਲ
ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਕੀਤਾ ਗਿਆ ਜਾਰੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਤਹਿਸੀਲ …