ਬਾਦਲਾਂ ਦੇ ਲਿਫਾਫੇ ਵਿਚੋਂ ਨਿਕਲੇਗਾ ਪ੍ਰਧਾਨ ਦਾ ਨਾਮ
ਅੰਮ੍ਰਿਤਸਰ/ਬਿਊਰੋ ਨਿਊਜ਼
ਭਲਕੇ 13 ਨਵੰਬਰ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਐਸਜੀਪੀਸੀ ਪ੍ਰਧਾਨ ਦੀ ਚੋਣ ਹੋਵੇਗੀ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੈਠਕ ਵੀ ਕੀਤੀ। ਇਸ ਦੌਰਾਨ ਹਾਜ਼ਰ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਸਾਰੇ ਅਧਿਕਾਰ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ। ਹੁਣ ਇਹ ਭਲਕੇ ਹੀ ਪਤਾ ਲੱਗੇਗਾ ਕਿ ਬਾਦਲਾਂ ਦੇ ਲਿਫਾਫੇ ਵਿਚੋਂ ਕਿਸਦਾ ਨਾਮ ਨਿਕਲਦਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਐਸ ਆਈ ਟੀ ਵਲੋਂ ਜੋ ਸੰਮਨ ਉਨ੍ਹਾਂ ਨੂੰ ਭੇਜੇ ਗਏ ਹਨ ਉਹ ਜਾਂਚ ਟੀਮ ਦੇ ਸਾਹਮਣੇ ਜ਼ਰੂਰ ਪੇਸ਼ ਹੋਣਗੇ ਅਤੇ ਆਪਣਾ ਪੱਖ ਰੱਖਣਗੇ। ਜ਼ਿਕਰਯੋਗ ਹੈ ਕਿ ਇਹ ਵੀ ਸੰਭਾਵਨਾ ਹੈ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁੜ ਪ੍ਰਧਾਨਗੀ ਮਿਲ ਜਾਵੇ, ਜਦੋਂ ਕਿ ਜਥੇਦਾਰ ਤੋਤਾ ਸਿੰਘ ਤੇ ਅਲਵਿੰਦਰਪਾਲ ਸਿੰਘ ਪੱਖੋਕੇ ਸਣੇ ਕੁਝ ਆਗੂ ਵੀ ਦੌੜ ਵਿਚ ਹਨ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …