Breaking News
Home / ਪੰਜਾਬ / ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਸਖਤ ਫੈਸਲਾ

ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਸਖਤ ਫੈਸਲਾ

ਬ੍ਰਹਮਪੁਰਾ ਤੇ ਅਜਨਾਲਾ ਪੁੱਤਰਾਂ ਸਣੇ ਅਕਾਲੀ ਦਲ ਵਿਚੋਂ 6 ਸਾਲਾਂ ਲਈ ਬਾਹਰ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ। ਇਸ ਤੋਂ ਬਾਅਦ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸਾਡੇ ਪੱਲੇ ਸੱਚ ਹੈ ਤੇ ਪਾਪੀਆਂ ਕੋਲ ਕੋਈ ਜੁਆਬ ਨਹੀਂ ਹੈ। ਅਸੀਂ ਪੰਜ ਸੱਤ ਦਿਨਾਂ ਵਿਚ ਮੀਟਿੰਗ ਕਰਕੇ ਅਗਲੀ ਰਣਨੀਤੀ ਤੈਅ ਕਰਾਂਗੇ। ਡਾ. ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਅਕਾਲੀ ਦਲ ਨੂੰ ਇਸ ਦੇ ਮੂਲ ਸਿਧਾਂਤ ‘ਤੇ ਲਿਆ ਕਿ ਫਿਰ ਤੋਂ ਅਸਲੀ ਸਰੂਪ ਵਿਚ ਲਿਆਉਣ ਲਈ ਆਖ਼ਰੀ ਸਾਹ ਤੱਕ ਸੰਘਰਸ਼ ਕਰਦੇ ਰਹਾਂਗੇ।

Check Also

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁੱਲ੍ਹੀ ਜਨਤਕ ਬਹਿਸ ਦੀ ਚੁਣੌਤੀ

ਕਿਹਾ : ਲੋਕ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਿਖਾਉਣਗੇ ਸਬਕ …