ਐਸ.ਆਈ.ਟੀ. ਨੇ ਬਾਦਲ ਨੂੰ 16, ਸੁਖਬੀਰ ਨੂੰ 19 ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਸੱਦਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ‘ਚ ਬਗਾਵਤ ਤੇ ਪੰਥਕ ਮੁੱਦਿਆਂ ‘ਤੇ ਘਿਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਵਿਚ ਹੋਈ ਪੁਲਿਸ ਫਾਇਰਿੰਗ ਦੇ ਮਾਮਲੇ ਵਿਚ ਐਸ ਆਈ ਟੀ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਫਿਲਮ ਅਦਾਕਾਰ ਅਕਸ਼ੇ ਕੁਮਾਰ ਨੂੰ ਸੰਮਨ ਜਾਰੀ ਕੀਤੇ ਹਨ। ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਸਿੰਘ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਐਸ ਆਈ ਟੀ ਅੱਗੇ ਸਰਕਟ ਹਾਊਸ ਅੰਮ੍ਰਿਤਸਰ ‘ਚ ਪੇਸ਼ ਹੋਣ ਲਈ ਕਿਹਾ ਹੈ। ਧਿਆਨ ਰਹੇ ਕਿ 14 ਅਕਤੂਬਰ 2015 ਨੂੰ ਬੇਅਦਬੀ ਮਾਮਲਿਆਂ ਦੇ ਰੋਸ ਵਜੋਂ ਬਹਿਬਲ ਕਲਾਂ ਵਿਚ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੁਲਿਸ ਵਲੋਂ ਚਲਾਈ ਗੋਲੀ ਨਾਲ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਵਿਅਕਤੀ ਜ਼ਖ਼ਮੀ ਹੋ ਗਏ ਸਨ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …