19 ਨਵੰਬਰ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਉਸ ਸਮੇਂ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਸੀੇ। ਹੁਣ ਸੁਪਰੀਮ ਕੋਰਟ ਨੇ ਇਸ ਕਲੀਨ ਚਿੱਟ ਖਿਲਾਫ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਇਸ ‘ਤੇ ਸੁਣਵਾਈ 19 ਨਵੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਗੋਧਰਾ ਕਾਂਡ ਤੋਂ ਬਾਅਦ ਅਹਿਮਦਾਬਾਦ ਦੀ ਗੁਲਬਰਗ ਸੁਸਾਇਟੀ ਵਿਚ ਵੀ ਹਿੰਸਾ ਹੋਈ ਸੀ। ਇਸ ਵਿਚ ਕਾਂਗਰਸ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਮੌਤ ਹੋ ਗਈ ਸੀ। ਜਾਫਰੀ ਦੀ ਪਤਨੀ ਜਕਿਆ ਜਾਫਰੀ ਨੇ ਹੁਣ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਧਿਆਨ ਰਹੇ ਕਿ 27 ਫਰਵਰੀ 2002 ਨੂੰ ਗੋਧਰਾ ਵਿਚ ਸਾਬਰਮਤੀ ਰੇਲ ਦੇ ਡੱਬੇ ਨੂੰ ਅੱਗ ਲਗਾ ਦਿੱਤੀ ਸੀ ਗਈ ਸੀ, ਜਿਸ ਵਿਚ 59 ਵਿਅਕਤੀਆਂ ਦੀ ਮੌਤ ਹੋ ਗਈ ਸੀ। ਗੋਧਰਾ ਕਾਡ ਦੇ ਅਗਲੇ ਦਿਨ 28 ਫਰਵਰੀ 2002 ਨੂੰ ਅਹਿਮਦਾਬਾਦ ਦੀ ਗੁਲਬਰਗ ਸੁਸਾਇਟੀ ਵਿਚ ਦੰਗਾਕਾਰੀਆਂ ਨੇ ਕਾਂਗਰਸੀ ਸੰਸਦ ਮੈਂਬਰ ਜਾਫਰੀ ਸਮੇਤ 69 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਗੁਜਰਾਤ ਵਿਚ ਭੜਕੇ ਦੰਗਿਆਂ ਵਿਚ ਕਰੀਬ ਇਕ ਹਜ਼ਾਰ ਵਿਅਕਤੀਆਂ ਦੀ ਜਾਨ ਚਲੀ ਗਈ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …