ਇਕ ਮੈਂਬਰ ਦੀ ਗੈਰਹਾਜ਼ਰੀ ਕਰਕੇ ਕੰਮ ਨਹੀਂ ਕਰ ਰਹੀ ਐਸ ਆਈ ਟੀ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਸਿੱਖ ਕਤਲੇਆਮ ਦੇ ਇਨਸਾਫ ਲਈ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੁਲਾਕਾਤ ਕੀਤੀ ਹੈ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਦੇ ਮਾਮਲਿਆਂ ਦੀ ਨਿਗਰਾਨੀ ਲਈ ਗਠਿਤ ਐੱਸ.ਆਈ.ਟੀ. ਦੇ ਤੀਜੇ ਮੈਂਬਰ ਦੇ ਨਾਮ ਨੂੰ ਤੁਰੰਤ ਉਜਾਗਰ ਕਰਨ ਲਈ ਸੁਪਰੀਮ ਕੋਰਟ ਨੂੰ ਕਹਿਣ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਇਸ ਵਫਦ ਵਿਚ ਸਾਬਕਾ ਫੌਜ ਮੁਖੀ ਜੇ. ਜੇ. ਸਿੰਘ, ਭਾਜਪਾ ਸੰਸਦ ਮੈਂਬਰ ਮੀਨਾਕਸ਼ੀ ਲੇਖੀ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਰੂਪਿੰਦਰ ਐੱਸ. ਸੂਰੀ, ਰਾਜਸਥਾਨ ਦੇ ਵਧੀਕ ਸੋਲਿਸਟਰ ਜਨਰਲ ਗੁਰਚਰਨ ਐੱਸ. ਗਿੱਲ ਅਤੇ ਸਾਬਕਾ ਵਿਧਾਇਕ ਆਰ. ਪੀ. ਸਿੰਘ ਸ਼ਾਮਲ ਸਨ।ઠ
ਮੀਨਾਕਸ਼ੀ ਲੇਖੀ ਨੇ ਦੱਸਿਆ ਕਿ ਐੱਸ.ਆਈ.ਟੀ. ਨੇ 2 ਜਾਂ 3 ਮਹੀਨੇ ਦੇ ਅੰਦਰ ਆਪਣੀ ਰਿਪੋਰਟ ਦੇਣੀ ਸੀ ਪਰ ਇਕ ਮੈਂਬਰ ਦੀ ਗੈਰ ਮੌਜੂਦਗੀ ਵਿਚ ਇਹ ਕੰਮ ਨਹੀਂ ਕਰ ਪਾ ਰਹੀ ਹੈ। ਇਸ ਲਈ ਅਸੀਂ ਭਾਰਤ ਦੇ ਰਾਸ਼ਟਰਪਤੀ ਨੂੰ ਯਾਦ ਕਰਵਾਉਣ ਲਈ ਗਏ ਸੀ ਕਿ ਤੀਜੇ ਮੈਂਬਰ ਦੇ ਨਾਮ ਨੂੰ ਤੁਰੰਤ ਉਜਾਗਰ ਕੀਤਾ ਜਾਣਾ ਚਾਹੀਦਾ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …