ਕਿਹਾ – ਛੱਤੀਸਗੜ੍ਹ ‘ਚ ਸਭ ਤੋਂ ਜ਼ਿਆਦਾ ਕਿਸਾਨ ਕਰਦੇ ਹਨ ਖੁਦਕੁਸ਼ੀਆਂ
ਰਾਏਪੁਰ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਛੱਤੀਸਗੜ੍ਹ ਵਿਚ ਕਾਂਗਰਸ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ। ਮਨਪ੍ਰੀਤ ਬਾਦਲ ਨੇ ਛੱਤੀਸਗੜ੍ਹ ਦੇ ਕਿਸਾਨਾਂ ਦੀ ਹਾਲਤ ਮਾੜੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਭ ਤੋਂ ਜ਼ਿਆਦਾ ਕਿਸਾਨ ਛੱਤੀਸਗੜ੍ਹ ਵਿਚ ਖੁਦਕੁਸ਼ੀਆਂ ਕਰਦੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਵੀ ਹਰ ਰੋਜ਼ ਕੋਈ ਨਾ ਕੋਈ ਕਿਸਾਨ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰ ਰਿਹਾ ਹੈ। ਮਨਪ੍ਰੀਤ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਛੱਤੀਸਗੜ੍ਹ ਵਿਚ ਰੋਜ਼ਗਾਰ ਦੀ ਸਭ ਤੋਂ ਵੱਡੀ ਸਮੱਸਿਆ ਹੈ, ਮਜ਼ਦੂਰ ਬਾਹਰ ਜਾ ਕੇ ਠੋਕਰਾਂ ਖਾਣ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕੇਂਦਰ ਅਤੇ ਸੂਬੇ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਦਾ ਭਵਿੱਖ ਹਨੇਰੇ ਵਿਚ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕਾਰਜਕਾਲ ਵਿਚ ਸਿਰਫ ਗਰੀਬੀ ਦਾ ਗ੍ਰਾਫ ਵਧਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਛੱਤੀਸਗੜ੍ਹ ਵਿਚ ਪਹਿਲੇ ਪੜ੍ਹਾਅ ਦੌਰਾਨ 18 ਸੀਟਾਂ ‘ਤੇ ਵੋਟਿੰਗ ਹੋਈ ਸੀ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …