ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਲੁਧਿਆਣਾ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਮੁਰਦਾਬਾਦ ਦੇ ਨਾਅਰੇ ਲਾਏ। ਕੁਝ ਮੈਂਬਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਅਰੇ ਲਾਉਂਦੇ ਇਜਲਾਸ ਤੋਂ ਬਾਹਰ ਚਲੇ ਗਏ। ਬੈਂਸ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਦਾ ਇਸ਼ਾਰਾ ਅਕਾਲੀ ਦਲ ਬਾਦਲ ਦੇ ਆਗੂਆਂ ਵੱਲ਼ ਹੀ ਸੀ ਕਿਉਂਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …