Breaking News
Home / ਪੰਜਾਬ / ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਜੂਨੀਅਰ ਮੀਤ ਪ੍ਰਧਾਨ ਬਣਾਏ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਂ ਮੁੜ ਪ੍ਰਧਾਨ ਦੇ ਅਹੁਦੇ ਵਜੋਂ ਪੇਸ਼ ਕੀਤਾ। ਇਸ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 143 ਮੈਂਬਰ ਪਹੁੰਚੇ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹਾਜ਼ਰ ਮੈਂਬਰਾਂ ਨੇ ਹੱਥ ਖੜ੍ਹੇ ਕਰਕੇ ਜੈਕਾਰਿਆਂ ਦੀ ਗੂੰਜ ਵਿਚ ਭਾਈ ਲੌਂਗੋਵਾਲ ਦੇ ਨਾਮ ਨੂੂੰ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਰ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ। ਜਿਸ ਵਿਚ ਰਘੂਜੀਤ ਸਿੰਘ ਵਿਰਕ ਮੁੜ ਤੋਂ ਸੀਨੀਅਰ ਮੀਤ ਪ੍ਰਧਾਨ, ਬਿਕਰ ਸਿੰਘ ਜੂਨੀਅਰ ਮੀਤ ਪ੍ਰਧਾਨ, ਗੁਰਬਚਨ ਸਿੰਘ ਕਰਮੂਵਾਲਾ ਮੁੜ ਤੋਂ ਜਨਰਲ ਸਕੱਤਰ, ਡਾਕਟਰ ਰੂਪ ਸਿੰਘ ਮੁੱਖ ਸਕੱਤਰ ਅਤੇ ਜਥੇਦਾਰ ਤਾਰਾ ਸਿੰਘ, ਜਰਨੈਲ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ ਅਹੁਦੇਦਾਰ ਚੁਣੇ ਗਏ ਹਨ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਭਾਈ ਲੌਂਗੋਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …