22.2 C
Toronto
Friday, August 14, 2026
spot_img
Homeਦੁਨੀਆਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹ

ਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹ

ਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹਕਿਹਾ- ਸਾਨੂੰ ਕਸ਼ਮੀਰ ਦੀ ਜ਼ਰੂਰਤ ਨਹੀਂ
ਲੰਡਨ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਮੰਗ ਨਹੀਂ ਕਰਨੀ ਚਾਹੀਦੀ। ਕਿਉਂਕਿ ਉਸ ਕੋਲੋਂ ਆਪਣੇ ਚਾਰ ਸੂਬਿਆਂ ਦੀ ਸੰਭਾਲ ਨਹੀਂ ਹੋ ਰਹੀ। ਅਫਰੀਦੀ ਨੇ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਨਸੀਹਤ ਦਿੰਦੇ ਹੋਏ ਇਕ ਪ੍ਰੈਸ ਕਾਨਫਰੰਸ ਦੌਰਾਨ ਕਹੀ। ਅਫਰੀਕੀ ਨੇ ਇਹ ਵੀ ਕਿਹਾ ਕਿ ਕਸ਼ਮੀਰ ਭਾਰਤ ਨੂੰ ਸੌਪਣ ਦੀ ਜ਼ਰੂਰਤ ਵੀ ਨਹੀਂ ਹੈ ਅਤੇ ਇਸ ਨੂੰ ਅਜ਼ਾਦ ਮੁਲਕ ਬਣਾ ਦੇਣਾ ਚਾਹੀਦਾ ਹੈ, ਜਿਸ ਨਾਲ ਮਾਨਵਤਾ ਜਿੰਦਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿਚ ਹਰ ਰੋਜ਼ ਮਰ ਰਹੇ ਲੋਕਾਂ ਨੂੰ ਦੇਖ ਕੇ ਦੁੱਖ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਅਤੇ ਭਾਰਤ ਵਿਚ ਫੈਲੇ ਅੱਤਵਾਦ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ ਅਤੇ ਸੰਸਾਰਿਕ ਭਾਈਚਾਰਾ ਵੀ ਵਾਰ-ਵਾਰ ਸਾਡੇ ਦੇਸ਼ ਦੀ ਨਿੰਦਾ ਕਰਦਾ ਹੈ।

RELATED ARTICLES

ਗ਼ਜ਼ਲ

POPULAR POSTS