Breaking News
Home / ਪੰਜਾਬ / ਇਨੈਲੋ ਵਿਚ ਕਲੇਸ਼ ਵਧਿਆ

ਇਨੈਲੋ ਵਿਚ ਕਲੇਸ਼ ਵਧਿਆ

ਬੇਟਿਆਂ ਤੋਂ ਬਾਅਦ ਪਿਤਾ ਅਜੇ ਚੌਟਾਲਾ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ/ਬਿਊਰੋ ਨਿਊਜ਼
ਇੰਡੀਅਨ ਨੈਸ਼ਨਲ ਲੋਕ ਦਲ ਵਿਚ ਵੀ ਕਲੇਸ਼ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੇ ਚੌਟਾਲਾ ਨੂੰ ਵੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚੋਂ ਕੱਢ ਦਿੱਤਾ ਗਿਆ ਹੈ। ਇਨੈਲੋ ਦੇ ਹਰਿਆਣਾ ਤੋਂ ਪ੍ਰਧਾਨ ਅਸ਼ੋਕ ਅਰੋੜਾ ਨੇ ਦੱਸਿਆ ਕਿ 12 ਨਵੰਬਰ ਨੂੰ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਤੋਂ ਬਾਅਦ ਹੀ ਅਜੇ ਚੌਟਾਲਾ ਨੂੰ ਪਾਰਟੀ ਵਿਚੋਂ ਕੱਢਣ ਦਾ ਫੈਸਲਾ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਅਜੇ ਚੌਟਾਲਾ ਦੇ ਦੋਵਾਂ ਪੁੱਤਰਾਂ ਦੁਸ਼ਿਅੰਤ ਅਤੇ ਦਿਗਵਿਜੇ ਨੂੰ ਵੀ ਪਾਰਟੀ ਵਿਚੋਂ ਕੱਢਿਆ ਜਾ ਚੁੱਕਾ ਹੈ। ਉਧਰ ਦੂਜੇ ਪਾਸੇ ਅਭੇ ਚੌਟਾਲਾ ਅਤੇ ਅਸ਼ੋਕ ਅਰੋੜਾ ਵਲੋਂ ਅਜੇ ਚੌਟਾਲਾ ਦੀ 17 ਨਵੰਬਰ ਨੂੰ ਜੀਂਦ ਵਿਚ ਹੋਣ ਵਾਲੀ ਰੈਲੀ ਨੂੰ ਫੇਲ੍ਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

Check Also

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : …