ਸੁਖਬੀਰ ਬਾਦਲ ਨੂੰ ਆਪਣੀਆਂ ਗਲਤੀਆਂ ਦੀ ਸਜ਼ਾ ਭੁਗਤਣੀ ਪਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਬਾਦਲ ਪਰਿਵਾਰ ਦੇ ਲਿਫਾਫੇ ਵਿਚੋਂ ਨਿਕਲਣ ਵਾਲੇ ਐਸ.ਜੀ.ਪੀ.ਸੀ. ਦੇ ਆਖਰੀ ਪ੍ਰਧਾਨ ਹਨ ਅਤੇ ਜਲਦੀ ਹੀ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਬਜ਼ੇ ‘ਚੋਂ ਅਜ਼ਾਦ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਭਾਈ ਲੌਂਗੋਵਾਲ ਨੂੰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਵਾ ਕੇ ਆਪਣੀ ਡੇਰਾ ਮੁਖੀ ਨਾਲ ਪੁਰਾਣੀ ਸਾਂਝ ਦਾ ਸਬੂਤ ਦਿੱਤਾ ਹੈ। ਜਾਖੜ ਨੇ ਇਹ ਵੀ ਕਿਹਾ ਕਿ ਸੁਖਬੀਰ ਨੇ ਇਕ ਵਾਰ ਫਿਰ ਪੰਥ ਨਾਲ ਧੋਖਾ ਕੀਤਾ ਹੈ ਕਿਉਂਕਿ ਲੰਗੋਵਾਲ ਡੇਰਾ ਸਿਰਸਾ ਜਾਣ ਕਰਕੇ ਪਹਿਲਾਂ ਹੀ ਤਨਖਾਈਏ ਕਰਾਰ ਦਿੱਤੇ ਗਏ ਸਨ ਅਤੇ ਹੁਣ ਸੁਖਬੀਰ ਬਾਦਲ ਦਾ ਸਿਆਸੀ ਅੰਤ ਬਿਲਕੁਲ ਨੇੜੇ ਆ ਗਿਆ ਹੈ। ਉਨ੍ਹਾਂ ਨੇ ਕਿ ਸੁਖਬੀਰ ਨੂੰ ਆਪਣੀਆਂ ਗਲਤੀਆਂ ਦੀ ਸਜ਼ਾ ਜ਼ਰੂਰ ਭੁਗਤਣੀ ਪਵੇਗੀ ਅਤੇ ਪ੍ਰਧਾਨਗੀ ਦਾ ਅਹੁਦਾ ਵੀ ਛੱਡਣਾ ਪਵੇਗਾ।
Check Also
ਹਾਦਸੇ ਤੋਂ ਬਾਅਦ ਏਅਰ ਇੰਡੀਆ ਦੀਆਂ ਉਡਾਨਾਂ ਹੋ ਰਹੀਆਂ ਪ੍ਰਭਾਵਿਤ
ਯਾਤਰੀਆਂ ਨੂੰ ਹੋ ਰਹੀ ਹੈ ਪਰੇਸ਼ਾਨੀ ਅੰਮਿ੍ਰਤਸਰ/ਬਿਊਰੋ ਨਿਊਜ਼ ਲੰਘੀ 12 ਜੂਨ ਨੂੰ ਅਹਿਮਦਾਬਾਦ ਵਿਚ ਹੋਏ …