Breaking News
Home / ਪੰਜਾਬ / ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ ਸਮਾਗਮ ਕਰਵਾਇਆ ਗਿਆ, ਜਿਸ ‘ਚ ਪੰਜਾਬ ਦੇ ਮੁੱਖ ਮੰਤਰੀ ਤੋਂ ਇਲਾਵਾ ਬ੍ਰਿਟਿਸ਼ ਤੇ ਕੈਨੇਡੀਅਨ ਕੌਂਸਲ ਜਨਰਲ ਵੀ ਹਾਜ਼ਰ ਹੋਏ। ਇਸ ਮੌਕੇ ਪਹਿਲੇ ਵਿਸ਼ਵ ਯੁੱਧ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਥਿਆਰਬੰਦ ਫੌਜ ઠਸਿਰਫ ਰੈਜੀਮੈਂਟਲ ਮੁਖੀਆਂ ਨੂੰ ਜੁਆਬਦੇਹ ਹੁੰਦੀ ਹੈ ਨਾ ਕਿ ਸਿਆਸੀ ਨਿਜ਼ਾਮ ਦੇ ਇਸ਼ਾਰਿਆਂ ‘ਤੇ ਕੰਮ ਕਰਨਾ ਹੁੰਦਾ ਹੈ।
ਮੁੱਖ ਮੰਤਰੀ ਨੇ ਰੱਖਿਆ ਸੈਨਾਵਾਂ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ ਦੀ ਮੌਜੂਦਾ ਰੀਤ ਦਾ ਫੌਰੀ ਅੰਤ ਕਰਨ ਦਾ ਸੱਦਾ ਦਿੱਤਾ ਤਾਂ ਕਿ ਫੌਜ ਦੇ ਅਫਸਰ ਤੇ ਸੈਨਿਕ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾਅ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਮੁਲਕ ਦੀ ਸੁਰੱਖਿਆ, ਏਕਤਾ ਤੇ ਅਖੰਡਤਾ ਦੇ ਵਡੇਰੇ ਹਿੱਤਾਂ ਲਈ ਅਤਿ ਲੋੜੀਂਦਾ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …