ਬਾਦਲ ਦੀ ਮਰਜ਼ੀ ਦੇ ਸਥਾਨ ‘ਤੇ ਹੋਵੇਗੀ ਉਨ੍ਹਾਂ ਕੋਲੋਂ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ‘ਤੇ ਜਾਂਚ ਕਰ ਰਹੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ। ਐਸਆਈਟੀ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਣ ਜਾਰੀ ਕਰਕੇ 16 ਨਵੰਬਰ ਨੂੰੰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਪਰ ਹੁਣ ਉਨ੍ਹਾਂ ਦੀ ਵਡੇਰੀ ਉਮਰ ਕਾਰਨ ਉਨ੍ਹਾਂ ਦੀ ਮਰਜ਼ੀ ਦੇ ਸਥਾਨ ‘ਤੇ ਪੁੱਛਗਿੱਛ ਕਰਨ ਦੀ ਖੁੱਲ੍ਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਐਸਆਈਟੀ ਨੇ ਬੇਅਦਬੀ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ 19 ਨਵੰਬਰ ਅਤੇ ਫਿਲਮ ਅਦਾਕਾਰ ਅਕਸ਼ੇ ਕੁਮਾਰ ਨੂੰ ਵੀ 21 ਨਵੰਬਰ ਨੂੰ ਅੰਮ੍ਰਿਤਸਰ ‘ਚ ਪੇਸ਼ ਹੋਣ ਲਈ ਕਿਹਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …